ਵੰਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਣੇ 9 ਅੜਿੱਕੇ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫਤਾਰ
Publish Date: Sat, 18 Apr 2026 05:27 PM (IST)
Updated Date: Sun, 19 Apr 2026 04:07 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨੌ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਇਨ੍ਹਾਂ ਮੁਲਜ਼ਮਾਂ ਕੋਲੋਂ 16.5 ਗ੍ਰਾਮ ਹੈਰੋਇਨ, 90 ਕੈਪਸੂਲ ਅਤੇ 20 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਗੋਨਿਆਣਾ ਕਲਾਂ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਹਰਭਗਵਾਨ ਸਿੰਘ ਵਾਸੀ ਪਿੰਡ ਹਰਰਾਏਪੁਰ ਵਜੋਂ ਹੋਈ ਹੈ। ਥਾਣਾ ਫੂਲ ਦੀ ਪੁਲਿਸ ਨੇ ਪਿੰਡ ਹਰਨਾਮ ਸਿੰਘ ਵਾਲਾ ’ਚ ਛਾਪੇਮਾਰੀ ਕਰਦਿਆਂ ਗੁਰਪਿਆਰ ਸਿੰਘ ਵਾਸੀ ਫੂਲਕਾ ਅਗਵਾੜ ਭਾਈ ਰੂਪਾ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਮਹਿਰਾਜ ਰੋਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4.80 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਗੁਰਜੀਤ ਸਿੰਘ ਵਾਸੀ ਮਹਿਰਾਜ ਰੋਡ ਰਾਮਪੁਰਾ ਮੰਡੀ ਵਜੋਂ ਹੋਈ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਮੋਹਿਤ ਕੁਮਾਰ ਵਾਸੀ ਬਾਲਿਆਂਵਾਲੀ 60 ਪਾਬੰਦਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਮੌੜ ਕਲਾਂ ਤੋਂ ਮਨਪ੍ਰੀਤ ਸਿੰਘ ਵਾਸੀ ਪਿੰਡ ਮੌੜ ਚੜਤ ਸਿੰਘ ਵਾਲੇ ਨੂੰ 30 ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਵਰਿੰਦਰ ਸਿੰਘ ਉਰਫ ਬਿੰਦਰੀ ਵਾਸੀ ਮਾਹੀ ਨੰਗਲ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਫੜਿਆ ਹੈ। ਨੰਦਗੜ੍ਹ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਰਾਏ ਕੇ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਲਖਬੀਰ ਸਿੰਘ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। -ਬਾਕਸ- -ਨਸ਼ਾ ਕਰਨ ਵਾਲਾ ਵੀ ਕਾਬੂ ਪੁਲਿਸ ਨੇ ਨਸ਼ੇ ਵੇਚਣ ਵਾਲਿਆਂ ਦੇ ਨਾਲ ਨਾਲ ਨਸ਼ੇ ਦਾ ਪ੍ਰਯੋਗ ਕਰਨ ਵਾਲਿਆਂ ਖਿਲਾਫ ਵੀ ਕੇਸ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਨੇ ਚਮਕੌਰ ਸਿੰਘ ਵਾਸੀ ਪਿੰਡ ਯਾਤਰੀ ਦਾ ਸਿਵਲ ਹਸਪਤਾਲ ਵਿੱਚੋਂ ਡੋਪ ਟੈਸਟ ਕਰਵਾਇ,ਆ ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਕੋਟਫੱਤਾ ਦੀ ਪੁਲਿਸ ਨੇ ਬਾਅਦ ਵਿੱਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ।