ਵਿਧਾਇਕ ਸਿੱਧੂ ਨੇ ਲਾਭਪਾਤਰੀਆਂ ਨੂੰ ਵੰਡੇ ਸਮਾਰਟ ਕਾਰਡ
ਵਿਧਾਇਕ ਨੇ ਮਹਿਰਾਜ ‘ਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ
Publish Date: Sun, 19 Apr 2026 04:26 PM (IST)
Updated Date: Mon, 20 Apr 2026 04:04 AM (IST)
ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ : ਨਗਰ ਮਹਿਰਾਜ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ 2770 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਲੋੜਵੰਦ ਵਰਗ ਲਈ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਰ ਯੋਗ ਪਰਿਵਾਰ ਨੂੰ ਸਬਸਿਡੀ ਦਰਾਂ ’ਤੇ ਕਣਕ ਅਤੇ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਪ੍ਰਦਾਨ ਕੀਤੀ ਜਾਵੇਗੀ। ਸੂਬੇ ਵਿਚ ਲਗਭਗ 38 ਲੱਖ ਪਰਿਵਾਰ ਇਸ ਯੋਜਨਾ ਦੇ ਦਾਇਰੇ ਵਿਚ ਆਉਂਦੇ ਹਨ। ਸਮਾਰਟ ਕਾਰਡਾਂ ਨਾਲ ਡਿਜ਼ੀਟਲ ਰਿਕਾਰਡ ਤਿਆਰ ਹੋਣ ਕਰਕੇ ਲਾਭਪਾਤਰੀਆਂ ਨੂੰ ਕਿਸੇ ਵੀ ਫੇਅਰ ਪ੍ਰਾਈਸ ਸ਼ਾਪ ਤੋਂ ਆਸਾਨੀ ਨਾਲ ਰਾਸ਼ਨ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸਦਾ ਸਪੱਸ਼ਟ ਉਦਾਹਰਨ ਹੈ। ਲਾਭਪਾਤਰੀਆਂ ਨੇ ਇਸ ਮੌਕੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੇਂ ਸਮਾਰਟ ਰਾਸ਼ਨ ਕਾਰਡਾਂ ਨਾਲ ਰਾਸ਼ਨ ਲੈਣ ਦੀ ਪ੍ਰਕਿਰਿਆ ਹੋਰ ਆਸਾਨ ਹੋਵੇਗੀ ਤੇ ਸਮਾਂ ਵੀ ਬਚੇਗਾ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਵਿਭਾਗ ਨਾਲ ਸੰਪਰਕ ਕਰਨ, ਤਾਂ ਜੋ ਤੁਰੰਤ ਹੱਲ ਕੀਤਾ ਜਾ ਸਕੇ।