ਵਿਧਾਇਕ ਜਗਸੀਰ ਸਿੰਘ ਤੇ ਚੇਅਰਮੈਨ ਨੇ ਕੀਤਾ ਮੰਡੀਆਂ ਦਾ ਦੌਰਾ
ਵਿਧਾਇਕ ਜਗਸੀਰ ਸਿੰਘ ਅਤੇ ਚੇਅਰਮੈਨ ਨੇ ਕੀਤਾ ਮੰਡੀਆਂ ਦਾ ਦੌਰਾ
Publish Date: Sun, 19 Apr 2026 04:56 PM (IST)
Updated Date: Mon, 20 Apr 2026 04:04 AM (IST)
-ਕਿਹਾ, ਪੰਜਾਬ ਸਰਕਾਰ ਨੇ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੀ ਤਿਆਰੀ
ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ, ਗੋਨਿਆਣਾ : ਮਾਸਟਰ ਜਗਸੀਰ ਸਿੰਘ ਵਿਧਾਇਕ ਹਲਕਾ ਭੁੱਚੋ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਮਾਰਕੀਟ ਕਮੇਟੀ ਗੋਨਿਆਣਾ ਅਧੀਨ ਆਉਂਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਅਧਿਕਾਰੀਆ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਪ੍ਰਬੰਧਾ ਦੀ ਸਮੀਖਿਆ ਕੀਤੀ ਅਤੇ ਖਰੀਦ ਪ੍ਰਕਿਰਿਆ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਹਦਾਇਤਾ ਜਾਰੀ ਕੀਤੀਆ। ਇਸ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮੰਡੀਆ ਵਿਚ ਆ ਰਹੀ ਕਣਕ ਦੀ ਆਮਦ, ਤੋਲ ਪ੍ਰਕਿਰਿਆ, ਲਿਫਟਿੰਗ ਅਤੇ ਭੁਗਤਾਨ ਸਬੰਧੀ ਸਾਰੇ ਪ੍ਰਬੰਧਾ ਨੂੰ ਧਿਆਨ ਨਾਲ ਵੇਖਿਆ। ਉਨ੍ਹਾ ਨੇ ਮੰਡੀ ਵਿਚ ਮੌਜੂਦ ਕਿਸਾਨਾ ਨਾਲ ਵੀ ਸਿੱਧੀ ਗੱਲਬਾਤ ਕੀਤੀ ਤੇ ਉਨ੍ਹਾ ਤੋ ਖ਼ਰੀਦ ਪ੍ਰਬੰਧਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਤੁਰੰਤ ਦੂਰ ਕਰਨ ਲਈ ਮਾਰਕੀਟ ਕਮੇਟੀ ਦੇ ਸਟਾਫ਼ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਇਸ ਤੋਂ ਇਲਾਵਾ ਉਨ੍ਹਾ ਨੇ ਲਿਫਟਿੰਗ ਏਜੰਸੀਆ ਨੂੰ ਵੀ ਹਦਾਇਤ ਕੀਤੀ ਕਿ ਕਣਕ ਦੀ ਸਮੇ ਸਿਰ ਢੋਆ ਢੁਆਈ ਯਕੀਨੀ ਬਣਾਈ ਜਾਵੇ, ਜੇਕਰ ਕਿਸੇ ਵੀ ਪੱਧਰ 'ਤੇ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਮਾਰਕੀਟ ਕਮੇਟੀ ਗੋਨਿਆਣਾ ਅਧੀਨ ਆਉਂਦੇ ਸਾਰੇ ਖਰੀਦ ਕੇਂਦਰਾਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੇਗੀ ਅਤੇ ਕਿਸਾਨ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਹੀ ਆਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਗੋਨਿਆਣਾ ਅਤੇ ਸਟਾਫ਼, ਰਜਨੀਸ਼ ਰਾਜੂ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ ਗੋਨਿਆਣਾ ਮੰਡੀ, ਅਮਨ ਜਿੰਦਲ ਬਲਾਕ ਪ੍ਰਧਾਨ, ਬਲਰਾਜ ਸਿੰਘ ਦਾਨ ਸਿੰਘ ਵਾਲਾ, ਗੁਰਦਾਸ ਮੁਹੰਮਦ, ਸੰਦੀਪ ਕੁਮਾਰ ਐਸਕੇ, ਐਮਸੀ ਸੰਦੀਪ ਦੁੱਗਲ, ਪ੍ਰਿੰਸ ਰੋਮਾਣਾ, ਜੋਗਿੰਦਰ ਸਿੰਘ ਨਥਾਣਾ, ਗੁਰਲਾਭ ਸਰਪੰਚ, ਸੁਖਪਾਲ ਬੁੱਟਰ, ਗੁਰਪਿਆਰ ਸਿੰਘ ਮੈਂਬਰ, ਰਾਜਵਿੰਦਰ ਸਿੰਘ ਅਤੇ ਆਪ ਦੇ ਬਹੁਤ ਸਾਰੇ ਵਲੰਟੀਅਰ ਹਾਜਰ ਸਨ।