ਕੁੱਟਮਾਰ ਦੇ ਦੋਸ਼ ’ਚ 3 ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 3 ਖ਼ਿਲਾਫ਼ ਮਾਮਲਾ ਦਰਜ
Publish Date: Sun, 19 Apr 2026 05:07 PM (IST)
Updated Date: Mon, 20 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਲ ਲਾਈਨ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਲਵਨੀਸ਼ ਗੋਇਨ ਵਾਸੀ ਬਚਨ ਕਲੋਨੀ ਬਠਿੰਡਾ ਨੇ ਦੱਸਿਆ ਕਿ ਮਾਡਲ ਟਾਊਨ ਨੇੜੇ ਪੁਰਾਣੀ ਰਜਿੰਸ਼ ਤਹਿਤ ਮੁਲਜ਼ਮ ਸੁਖਪਾਲ ਸਿੰਘ ਵਾਸੀ ਗ੍ਰੀਨ ਸਿਟੀ ਨੇ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।