ਚੋਰੀ ਦੀ ਬਾਈਕ ਸਮੇਤ ਇਕ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ
Publish Date: Sun, 19 Apr 2026 05:09 PM (IST)
Updated Date: Mon, 20 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਥਾਣਾ ਤਲਵੰਡੀ ਸਾਬੋਂ ਪੁਲਿਸ ਨੇ ਬਾਈਕ ਚੋਰੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਗਦੀਸ਼ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੇ ਦੱਸਿਆ ਕਿ 12 ਅਪ੍ਰੈਲ ਨੂੰ ਉਹ ਮੋਟਰਸਾਈਕਲ ’ਤੇ ਸਥਾਨਕ ਦਾਣਾ ਮੰਡੀ ਵਿਚ ਕਿਸੇ ਕੰਮ ਲਈ ਗਿਆ ਸੀ। ਉਸ ਨੇ ਆਪਣੀ ਬਾਈਕ ਮੰਡੀ ਦੇ ਬਾਹਰ ਖੜ੍ਹੀ ਕੀਤੀ ਸੀ। ਇਸ ਦੌਰਾਨ ਮੁਲਜ਼ਮ ਗੁਰਮੇਲ ਸਿੰਘ ਵਾਸੀ ਜੀਵਨ ਸਿੰਘ ਵਾਲਾ ਨੇ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।