ਸ਼ਿਵ ਸੈਨਾ ਸ਼ਿੰਦੇ ਗਰੁੱਪ ਨੇ ਕੱਢੀ ਰੈਲੀ
ਸ਼ਿਵ ਸੈਨਾ ਸ਼ਿੰਦੇ ਗਰੁੱਪ ਨੇ ਕੱਢੀ ਰੈਲੀ
Publish Date: Sun, 19 Apr 2026 05:39 PM (IST)
Updated Date: Mon, 20 Apr 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਿਵ ਸੈਨਾ (ਬਾਲ ਠਾਕਰੇ) ਸ਼ਿੰਦੇ ਗਰੁੱਪ, ਬਠਿੰਡਾ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਨਾਰੀ ਵੰਦਨ ਬਿੱਲ ਦੇ ਸਮਰਥਨ ਵਿਚ ਰੈਲੀ ਕੱਢੀ ਗਈ। ਰੈਲੀ ਦੀ ਅਗਵਾਈ ਪੰਜਾਬ ਸੰਗਠਨ ਮੰਤਰੀ ਓਮਕਰਨ ਅਤੇ ਉਪ ਪ੍ਰਧਾਨ ਦੀਪਕ ਨਨਚਾਹਲ ਨੇ ਕੀਤੀ, ਜਦਕਿ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਏ। ਰੈਲੀ ਦੌਰਾਨ ਸ਼ਿਵ ਸੈਨਾ ਦੇ ਆਗੂਆਂ ਅਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਮਹਿਲਾ ਰਾਖਵਾਂਕਰਨ (ਨਾਰੀ ਵੰਦਨ) ਬਿੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿੱਲ ਔਰਤਾਂ ਦੇ ਸਸ਼ਕਤੀਕਰਨ ਅਤੇ ਰਾਜਨੀਤਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਅਤੇ “ਇੰਡੀ ਗਠਜੋੜ” ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਗਿਆ, ਜੋ ਔਰਤਾਂ ਦੇ ਹਿੱਤਾਂ ਦੇ ਵਿਰੁੱਧ ਹੈ। ਆਗੂਆਂ ਨੇ ਕਿਹਾ ਕਿ ਸ਼ਿਵ ਸੈਨਾ ਹਮੇਸ਼ਾ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ।