ਚੇਅਰਮੈਨ ਮਾਨ ਨੇ ਆੜਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ
ਚੇਅਰਮੈਨ ਮਾਨ ਨੇ ਆੜਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ
Publish Date: Sun, 19 Apr 2026 05:41 PM (IST)
Updated Date: Mon, 20 Apr 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਕਿਸੇ ਵੀ ਦਾਣਾ ਮੰਡੀ ਵਿਚ ਆੜ੍ਹਤੀਏ ਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਨੇ ਸਥਾਨਕ ਸਹਿਰ ਵਿਖੇ ਆੜਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕੀਤਾ। ਇਸ ਦੌਰਾਨ ਸਥਾਨਕ ਇਲਾਕੇ ਦੇ ਆੜਤੀਆਂ ਅਤੇ ਕਿਸਾਨਾਂ ਨੇ ਦਾਣਾ ਮੰਡੀਆਂ ’ਚ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਦੱਸੀਆਂ ਤਾਂ ਚੇਅਰਮੈਨ ਨੇ ਤੁਰੰਤ ਐਕਸਨ ਲੈਦਿਆ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕਿਸਾਨ ਜਾਂ ਆੜਤੀਏ ਨੂੰ ਮੰਡੀ ਵਿਚ ਕੋਈ ਮੁਸ਼ਕਲ ਨਹੀ ਆਉਣੀ ਚਾਹੀਦੀ। ਚੇਅਰਮੈਨ ਨੇ ਦੱਸਿਆ ਕਿ ਮਾਰਕਫੈੱਡ ਵੱਲੋਂ ਕਣਕ ਦੀ ਸਮੇਂ ਸਿਰ ਖਰੀਦ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਂ ਰਹੇ ਹਨ। ਇਸ ਸਮੇਂ ਜਦ ਚੇਅਰਮੈਨ ਨੇ ਇਕੱਤਰ ਆੜ੍ਹਤੀਆਂ ਅਤੇ ਕਿਸਾਨਾਂ ਦੇ ਮਸਲੇ ਨੂੰ ਹੱਲ ਕੀਤਾ ਤਾ ਉਨ੍ਹਾਂ ਨੇ ਸੂਬਾ ਸਰਕਾਰ ਯਤਨਾਂ ਦੀ ਸ਼ਲਾਘਾ ਕੀਤੀ।