ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ
ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ
Publish Date: Tue, 21 Apr 2026 05:02 PM (IST)
Updated Date: Wed, 22 Apr 2026 04:01 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫ਼ਸਲੀ ਵਿਭਿੰਨਤਾ ਅਤੇ ਨਵੀਂ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸੀਡੀਪੀ ਅਤੇ ਸਮੈਮ ਸਕੀਮ ਸਾਲ 2026-27 ਦੌਰਾਨ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨ ਕਸਟਮ ਹਾਈਰਿੰਗ ਸੈਂਟਰ ਵਿਖੇ ਸੀਡੀਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਲਈ ਮਸ਼ੀਨਾਂ ਨੂਮੈਟਿਕ ਪਲਾਂਟਰ, ਸੂਗਰਕੇਨ ਹਰਵੇਸਟਰ, ਮੇਜ਼ ਸ਼ੈਲਰ, ਹਾਈ ਕਲੀਰੈਂਸ ਬੂਮ ਸਪਰੇਅਰ, ਮੈਨੂਅਲਪਾਵਰ ਸਪਰੇਅਰ, ਸ਼ੂਗਰਕੇਨ ਪਲਾਂਟਰ, ਇੰਨਫੀਲਡਰ, ਗਰਾਊਂਡਨਟ ਡਿੱਗਰ, ਕਾਟਨ ਪਲਾਂਟਰ ਅਤੇ ਮਲਟੀ ਕਰਾਪ ਥਰੈਸ਼ਰ ਅਤੇ ਪੋਰਟਲ ਦੀ ਸੂਚੀ ਚ ਦਰਜ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਆਪਣੀ ਅਰਜੀ ਪੋਰਟਲ ਤੇ ਆਨਲਾਈਨ 12 ਮਈ 2026 ਤਕ ਦੇ ਸਕਦੇ ਹਨ। ਜੇਕਰ ਫਾਈਲ ਅਪਲਾਈ ਸਬੰਧੀ ਕੋਈ ਸਮੱਸਿਆਂ ਆਉਦੀ ਹੈ ਤਾਂ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨੀਅਰ, ਬਠਿੰਡਾ ਬਰਾਂਚ ਵਿਖੇ ਸੰਪਰਕ ਕਰਨ। ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰਾਂ ਲਈ ਡੀਐਸਆਰ, ਪੀਟੀਓ ਉਪਰੇਟਿਡ ਬੰਡ ਫਾਰਮਰ, ਹਾਈ ਕਲੀਰੈਂਸ ਬੂਮ ਸਪਰੇਅਰ, ਪੀਟੀਓ ਉਪਰੇਟਿਡ ਫਰਟੀਲਾਈਜ਼ਰ ਸਪਰੈਡਰ, ਪੈਡੀ ਟਰਾਂਸਪਲਾਂਟਰ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਨਰਸਰੀ ਸੀਡਰ, ਟਰੈਕਟਰ ਆਪਰੇਟਿਡ ਇਲੈਕਟਰੋਸਟੈਟਿਕ ਸਪਰੇਅਰ ਆਦਿ ਮਸ਼ੀਨਾਂ ਨੂੰ ਆਨਲਾਇਨ ਅਪਲਾਈ ਕੀਤਾ ਜਾ ਸਕਦਾ ਹੈ। ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬੜੀ ਅਫਸਰ, ਬਠਿੰਡਾ ਨੇ ਵਧੇਰੇ ਜਾਣਕਾਰੀ ਦਿੰਦਿਆ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਸੀਡੀਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਖੇਤੀ ਮਸ਼ੀਨਾਂ ਅਤੇ ਸਮੈਮ ਸਕੀਮ ਅਧੀਨ ਆਧੁਨਿਕ ਖੇਤੀ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਖੇਤੀ ਕਰਨੀ ਸੌਖੀ ਹੋਣ ਦੇ ਨਾਲ-ਨਾਲ, ਸਮੇਂ ਦੀ ਬੱਚਤ ਵੀ ਹੋਵੇਗੀ, ਲੇਬਰ ਦਾ ਖਰਚਾ ਘੱਟ ਹੋਵੇਗਾ ਅਤੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਕਿਸਾਨਾਂ ਦਾ ਮੁਨਾਫਾ ਵੀ ਵਧੇਗਾ।