ਸਰੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
ਸਰੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Tue, 21 Apr 2026 05:11 PM (IST)
Updated Date: Wed, 22 Apr 2026 04:01 AM (IST)
ਫੋਟੋ:14 ਕੈਪਸਨ: ਕੈਨੇਡਾ ਦੇ ਸ਼ਹਿਰ ਵਿਖੇ ਸਜਾਏ ਨਗਰ ਕੀਰਤਨ ਸਮੇਂ ਸੰਗਤਾਂ ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੇ ਗਏ ਨਗਰ ਕੀਰਤਨ ਸਮੇਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਸੰਗਤਾਂ ਨੇ ਆਪਣੀ ਹਾਜ਼ਰੀ ਭਰੀ। ਇਸ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ।