ਅਣਪਛਾਤਿਆਂ ਨੇ ਨੌਜਵਾਨ ਦੀਆਂ ਲੱਤਾਂ-ਬਾਹਾਂ ਤੋੜੀਆਂ
ਅਣਪਛਾਤੇ ਵਿਅਕਤੀਆਂ ਨੇ ਲੱਤਾਂ ਬਾਹਾਂ ਤੋੜੀਆਂ
Publish Date: Tue, 21 Apr 2026 05:17 PM (IST)
Updated Date: Wed, 22 Apr 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਪੂਹਲੀ ’ਚ ਅਣਪਛਾਤਿਆਂ ਨੇ ਹਮਲਾ ਕਰਕੇ ਇਕ ਨੌਜਵਾਨ ਦੀਆਂ ਲੱਤਾਂ-ਬਾਹਾਂ ਤੋੜ ਦਿੱਤੀਆਂ। ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਬਲਵੀਰ ਸਿੰਘ ਵਾਸੀ ਪਿੰਡ ਪੂਹਲੀ ਨੇ ਦੱਸਿਆ ਕਿ 18 ਅਪ੍ਰੈਲ ਨੂੰ ਉਹ ਆਪਣੇ ਖੇਤ ਪਿੰਡ ਪੂਹਲੀ ਦੀ ਮੋਟਰ ’ਤੇ ਖੜ੍ਹਾ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀ ਗੰਡਾਸੇ ਤੇ ਰਾਡਾਂ ਨਾਲ ਲੈਸ ਹੋ ਕੇ ਆਏ। ਪੀੜਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਮੁਲਜ਼ਮ ਉਸ ਦਾ ਆਈਫੋਨ ਤੇ ਰੀਅਲ-ਮੀ ਫੋਨ ਖੋਹ ਕੇ ਫ਼ਰਾਰ ਹੋ ਗਏ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।