ਕਾਂਗਰਸੀ ਆਗੂ ਗੁਰਮੀਤ ਸੰਧੂ ਦੀਆਂ ਸਰਗਰਮੀਆਂ ਤੇਜ਼
ਬਠਿੰਡਾ ਦਿਹਾਤੀ 'ਚ ਕਾਂਗਰਸ ਦੇ ਨੌਜਵਾਨ ਆਗੂ ਗੁਰਮੀਤ ਸੰਧੂ ਦੀਆਂ ਸਰਗਰਮੀਆਂ ਤੇਜ਼
Publish Date: Tue, 21 Apr 2026 05:27 PM (IST)
Updated Date: Wed, 22 Apr 2026 04:04 AM (IST)

ਫੋਟੋ:15 ਕੈਪਸ਼ਨ: ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ। ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ : ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਬਠਿੰਡਾ ਦਿਹਾਤੀ ਹਲਕੇ ’ਚ ਸੰਭਾਵੀ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਬਠਿੰਡਾ ਦਿਹਾਤੀ ਹਲਕੇ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਮਾਹੌਲ ਦਿਨੋਂ-ਦਿਨ ਗਰਮਾਉਂਦਾ ਨਜ਼ਰ ਆ ਰਿਹਾ ਹੈ। ਇਸ ਦਰਮਿਆਨ ਕਾਂਗਰਸ ਪਾਰਟੀ ਦੇ ਐਸਸੀ ਵਿੰਗ ਦੇ ਆਗੂ ਗੁਰਮੀਤ ਸਿੰਘ ਸੰਧੂ ਵੱਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹਲਕੇ ਦੀ ਰਾਜਨੀਤੀ ਵਿਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਸੰਧੂ ਵੱਲੋਂ ਪਿੰਡ ਪੱਧਰ ਤੇ ਲੋਕਾਂ ਨਾਲ ਸਿੱਧੀ ਮੁਲਾਕਾਤਾਂ, ਸਮੱਸਿਆਵਾਂ ਦੀ ਸੁਣਵਾਈ ਅਤੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਨੇ ਉਨ੍ਹਾਂ ਨੂੰ ਆਮ ਜਨਤਾ ਵਿਚ ਪ੍ਰਸਿੱਧ ਕਰ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਗੁਰਮੀਤ ਸੰਧੂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਨਜ਼ਦੀਕੀ ਬਣਾਈ ਜਾ ਰਹੀ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਗੁਰਮੀਤ ਸੰਧੂ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਹਲਕੇ ਵਿਚ ਕੰਮ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਉਹ ਬਠਿੰਡਾ ਦਿਹਾਤੀ ਦੀ ਰਾਜਨੀਤੀ ਵਿਚ ਇਕ ਮਜ਼ਬੂਤ ਦਾਅਵੇਦਾਰ ਵਜੋਂ ਸਾਹਮਣੇ ਆ ਸਕਦੇ ਹਨ।