ਖ਼ਾਲਸਾ ਕਾਲਜ 'ਚ ਸੰਦਲੀ ਪੈੜਾਂ ਵਿਦਾਇਗੀ ਸਮਾਰੋਹ ਕਰਵਾਇਆ
ਖ਼ਾਲਸਾ ਕਾਲਜ 'ਚ ਸੰਦਲੀ ਪੈੜਾਂ ਵਿਦਾਇਗੀ ਸਮਾਰੋਹ ਕਰਵਾਇਆ
Publish Date: Tue, 21 Apr 2026 05:33 PM (IST)
Updated Date: Wed, 22 Apr 2026 04:04 AM (IST)

ਫੋਟੋ: 16 ਕੈਪਸਨ-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਸਟਾਫ਼। ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ‘ਸੰਦਲੀ ਪੈੜਾਂ’ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ’ਚ ਬੀਏ ਭਾਗ ਦੂਜਾ ਤੇ ਐੱਮਏ ਪੰਜਾਬੀ ਭਾਗ ਪਹਿਲਾ ਦੇ ਵਿਦਿਆਰਥੀਆਂ ਵੱਲੋਂ ਬੀਏ ਭਾਗ ਤੀਜਾ ਤੇ ਐੱਮਏ ਪੰਜਾਬੀ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਬੀਏ ਭਾਗ ਦੂਜਾ ਦੀਆਂ ਵਿਦਿਆਰਥਣਾਂ ਨਵਜੋਤ ਕੌਰ, ਦਵਿੰਦਰਦੀਪ ਕੌਰ ਅਤੇ ਕਿਰਨਜੀਤ ਕੌਰ ਵੱਲੋਂ ਸਮਾਗਮ ਦਾ ਆਗਾਜ਼ ਸਵਾਗਤੀ ਭਾਸ਼ਣ ਦੁਆਰਾ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਸੰਗੀਤ, ਭੰਗੜਾ, ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਤੇ ਸਮੂਹ ਸਟਾਫ਼ ਵੱਲੋਂ ਐੱਮਏ ਪੰਜਾਬੀ ਭਾਗ ਦੂਜਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਮਿਸ ਫੇਅਰਵੈਲ, ਬੀਏ ਭਾਗ ਤੀਜਾ ਦੇ ਵਿਦਿਆਰਥੀ ਮਹਿੰਦਰ ਸਿੰਘ ਨੂੰ ਮਿਸਟਰ ਫੇਅਰਵੈੱਲ, ਪ੍ਰਭਜਿੰਦਰ ਸਿੰਘ ਨੂੰ ਮਿਸਟਰ ਟਰਬਨੇਟਰ ਤੇ ਸਿਮਰਨ ਕੌਰ ਨੂੰ ਬੈਸਟ ਪਰਫੌਰਮਰ ਦਾ ਖ਼ਿਤਾਬ ਦੇ ਕੇ ਨਿਵਾਜਿਆ ਗਿਆ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਜੀਵਨ ’ਚ ਸੱਚਾਈ, ਮਿਹਨਤ ਤੇ ਅਨੁਸ਼ਾਸਨ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਜੱਜਮੈਂਟ ਦੀ ਭੂਮਿਕਾ ਪ੍ਰੋ. ਜਗਦੀਪ ਕੌਰ ਅਤੇ ਡਾ. ਹਰਪਿੰਦਰ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਦੇ ਅਖ਼ੀਰ ਵਿਚ ਪ੍ਰੋਫ਼ੈਸਰ ਜਗਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਆਪਣੇ ਹੁਨਰ ਅਤੇ ਸ਼ੌਕ ਅਨੁਸਾਰ ਜਿਉਣ ਦੀ ਸਿੱਖਿਆ ਦਿੱਤੀ, ਤਾਂ ਜੋ ਵਿਦਿਆਰਥੀ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰ ਸਕਣ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਡਾ. ਹਰਮਨਦੀਪ ਕੌਰ, ਡਾ. ਸਿਮਰਜੀਤ ਕੌਰ, ਡਾ. ਰਮਨਪ੍ਰੀਤ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਰੀਮਾ ਰਾਣੀ ਆਦਿ ਹਾਜਰ ਸਨ।