ਹਾਈ ਰਿਸਕ ਇਲਾਕਿਆਂ ’ਚ ਲੱਗ ਰਹੇ ਹਨ ਟੀਬੀ ਸਕ੍ਰੀਨਿੰਗ ਕੈਂਪ
ਹਾਈ ਰਿਸਕ ਇਲਾਕਿਆਂ ਵਿਚ ਲੱਗ ਰਹੇ ਹਨ ਟੀਬੀ ਸਕ੍ਰੀਨਿੰਗ ਕੈਂਪ
Publish Date: Tue, 21 Apr 2026 05:34 PM (IST)
Updated Date: Wed, 22 Apr 2026 04:04 AM (IST)
ਫੋਟੋ: 29 ਕੈਪਸ਼ਨ: ਪਿੰਡਾਂ ਵਿਚ ਟੀਬੀ ਸਬੰਧੀ ਲੋਕਾਂ ਦੀ ਸਕ੍ਰੀਨਿੰਗ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਨੂੰ ਟੀਬੀ ਮੁਕਤ ਕਰਨ ਦੇ ਮਕਸਦ ਨਾਲ ਬਠਿੰਡਾ ਜ਼ਿਲ੍ਹੇ ਵਿਚ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ, ਸਲੱਮ ਬਸਤੀਆਂ ਅਤੇ ਹਾਈ-ਰਿਸਕ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਦੀ ਜਾਂਚ ਕਰ ਰਹੀਆਂ ਹਨ। ਜ਼ਿਲ੍ਹਾ ਟੀਬੀ ਅਫ਼ਸਰ ਡਾ. ਰੋਜ਼ੀ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਮਰੀਜ਼ਾਂ ਦੀ ਭਾਲ ਕਰਕੇ ਇਲਾਜ ਸ਼ੁਰੂ ਕਰਨਾ ਹੈ ਤਾਂ ਜੋ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਖਾਸ ਤੌਰ ਤੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਸ਼ੂਗਰ ਦੇ ਮਰੀਜ਼ਾਂ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦੀ ਸਕ੍ਰੀਨਿੰਗ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖ਼ਾਰ ਜਾਂ ਭਾਰ ਘਟਣ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਇਸ ਦਾ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ।