ਪੀਕੇਐੱਸ ਇੰਟਰਨੈਸ਼ਨਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਪੀਕੇਐੱਸ ਇੰਟਰਨੈਸ਼ਨਲ ਸਕੂਲ ਦਾ 10ਵੀਂ ਦਾ ਨਤੀਜਾ 100 ਫੀਸਦੀ ਰਿਹਾ
Publish Date: Tue, 21 Apr 2026 06:07 PM (IST)
Updated Date: Wed, 22 Apr 2026 04:05 AM (IST)

ਫੋਟੋ: 23 ਕੈਪਸ਼ਨ:ਪੀਕੇਐਸ ਇੰਟਰਨੈਸ਼ਨਲ ਸਕੂਲ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀ ਤੇ ਸਕੂਲ ਸਟਾਫ਼। ਗੁਰਨੈਬ ਸਾਜਨ, ਪੰਜਾਬੀ ਜਾਗਰਣ ਬੱਲੂਆਣਾ : ਬਠਿੰਡਾ-ਮਲੋਟ ਰੋਡ ‘ਤੇ ਸਥਿਤ ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਪੀਕੇਐੱਸ ਇੰਟਰਨੈਸ਼ਨਲ ਸਕੂਲ ਬੱਲੂਆਣਾ ਦਾ ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਾ 100 ਫ਼ੀਸਦੀ ਰਿਹਾ। ਇਸ ਸ਼ਾਨਦਾਰ ਸਫ਼ਲਤਾ ਦੀ ਖ਼ੁਸ਼ੀ ਵਿਚ ਸਕੂਲ ਕੈਂਪਸ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਮਿਲ ਕੇ ਇਸ ਪ੍ਰਾਪਤੀ ਦਾ ਜਸ਼ਨ ਮਨਾਇਆ। ਸਕੂਲ ਦੀ ਮੈਰਿਟ ਸੂਚੀ ਵਿਚ ਵਿਦਿਆਰਥੀਆਂ ਦਾ ਦਬਦਬਾ ਦੇਖਣ ਨੂੰ ਮਿਲਿਆ। ਹੋਣਹਾਰ ਵਿਦਿਆਰਥੀ ਲਵਜੀਤ ਸਿੰਘ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸੇ ਤਰ੍ਹਾਂ ਗੁਰਸਿਮਰਤ ਕੌਰ ਨੇ 94.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਾਹਨਵੀ ਸ਼ਰਮਾ ਨੇ 93 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਮੱਲਿਆ। ਸਕੂਲ ਦੇ ਅਕਾਦਮਿਕ ਰਿਕਾਰਡ ਨੂੰ ਹੋਰ ਮਜ਼ਬੂਤ ਕਰਦਿਆਂ ਮਹਿਕਪ੍ਰੀਤ ਕੌਰ ਨੇ 92.8, ਰਨਦੀਪ ਕੌਰ ਨੇ 89.8, ਪਰਮਿੰਦਰ ਸਿੰਘ ਨੇ 89, ਅਤੇ ਸ਼ੁਭਮਨਜੋਤ ਸਿੰਘ ਨੇ 88.6 ਫ਼ੀਸਦੀ ਅੰਕ ਹਾਸਲ ਕੀਤੇ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਕੁੱਲ 88 ਵਿਦਿਆਰਥੀਆਂ ਵਿੱਚੋਂ 23 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ਸਾਇੰਸ ਵਿਸ਼ੇ ਵਿੱਚੋਂ ਗੁਰਸਿਮਰਤ ਕੌਰ ਅਤੇ ਲਵਜੀਤ ਸਿੰਘ ਨੇ 100 ਅੰਕ ਹਾਸਲ ਕਰਕੇ ਆਪਣੀ ਵਿਲੱਖਣ ਪ੍ਰਤਿਭਾ ਦਾ ਸਬੂਤ ਦਿੱਤਾ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਨੇ ਗਣਿਤ ਵਿਚ 99 ਅੰਕ, ਮਹਿਕਪ੍ਰੀਤ ਕੌਰ ਨੇ ਹਿੰਦੀ ਵਿੱਚ 99 ਅੰਕ, ਜਦਕਿ ਅੰਗਰੇਜ਼ੀ, ਪੰਜਾਬੀ, ਸਮਾਜਿਕ ਸਿੱਖਿਆ ਤੇ ਆਈਟੀ ਵਰਗੇ ਵਿਸ਼ਿਆਂ ਵਿਚ ਲਵਜੀਤ ਸਿੰਘ, ਜਾਹਨਵੀ ਸ਼ਰਮਾ, ਸਾਹਿਬਜੀਤ ਸਿੰਘ ਅਤੇ ਹੋਰਨਾਂ ਵਿਦਿਆਰਥੀਆਂ ਨੇ 98-98 ਅੰਕ ਪ੍ਰਾਪਤ ਕਰਕੇ ਸਫ਼ਲਤਾ ਦੇ ਝੰਡੇ ਗੱਡੇ। ਇਸ ਮੌਕੇ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਭੋਲਾ, ਪ੍ਰਿੰਸੀਪਲ ਮਨਜੋਤ ਕੌਰ ਅਤੇ ਅਕਾਦਮਿਕ ਡਾਇਰੈਕਟਰ ਇੰਦਰਜੀਤ ਕੌਰ ਨੇ ਅਧਿਆਪਕਾਂ, ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।