ਕਾਂਗਰਸ ਪਾਰਟੀ ਵੱਲੋਂ ਬਲਾਕ ਪੱਧਰੀ ਅਹਿਮ ਮੀਟਿੰਗ ਹੋਈ
ਕਾਂਗਰਸ ਪਾਰਟੀ ਵੱਲੋਂ ਬਲਾਕ ਪੱਧਰੀ ਅਹਿਮ ਮੀਟਿੰਗ ਹੋਈ
Publish Date: Tue, 21 Apr 2026 06:15 PM (IST)
Updated Date: Wed, 22 Apr 2026 04:07 AM (IST)

ਫੋਟੋ: 21 ਕੈਪਸ਼ਨ: ਬਲਾਕ ਭੁੱਚੋ ਦੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ। ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਭਾਰਤੀ ਰਾਸ਼ਟਰੀ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਤੇ ਹਲਕਾ ਭੁੱਚੋ ਤੋਂ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਭੁੱਚੋ ਦੇ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ ਦੀ ਅਗਵਾਈ ਹੇਠ ਬਲਾਕ ਨਥਾਣਾ ਦੇ ਸਮੂਹ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸਥਾਨਕ ਪੰਚਾਇਤੀ ਧਰਮਸ਼ਾਲਾ ਵਿਚ ਕੀਤੀ ਗਈ। ਮੀਟਿੰਗ ਵਿਚ ਬਲਾਕ ਦੇ ਸਾਰੇ ਮਰਦ ਅਤੇ ਮਹਿਲਾ ਅਹੁਦੇਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਦੌਰਾਨ ਬਲਾਕ ਪ੍ਰਧਾਨ ਗੁਰਤੇਜ ਸਿੰਘ, ਭੁੱਚੋ ਮੰਡਲ ਪ੍ਰਧਾਨ ਪੈਵੀ ਸ਼ਰਮਾ ਅਤੇ ਹਰਨੇਕ ਸਿੰਘ ਢੇਲਵਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸਾਰੇ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਅਣਥੱਕ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭੁੱਚੋ ਬਲਾਕ ਵਿਚ ਵਿਕਾਸ ਕਾਰਜ ਸਿਰਫ਼ ਦਿਖਾਵੇ ਤਕ ਹੀ ਸੀਮਤ ਹਨ ਅਤੇ ਜਮੀਨੀ ਪੱਧਰ ਤੇ ਕੋਈ ਵੱਡਾ ਵਿਕਾਸ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਅਹੁਦੇਦਾਰ ਆਪਣੇ-ਆਪਣੇ ਇਲਾਕਿਆਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਇਕੱਠੀਆਂ ਕਰਨ ਤਾਂ ਜੋ ਕਾਂਗਰਸ ਸਰਕਾਰ ਬਣਨ ਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਬਲਾਕ ਦੇ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਕਿੰਦੀ ਲਹਿਰਾ ਮੁਹੱਬਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਬਲਾਕ ਪੱਧਰੀ ਮੀਟਿੰਗਾਂ ਹਰ ਮਹੀਨੇ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।