ਕੁੱਟਮਾਰ ਦੇ ਦੋਸ਼ ਹੇਠ ਪੰਜ ਨਾਮਜ਼ਦ
ਕੁੱਟਮਾਰ ਦੇ ਦੋਸ਼ ਹੇਠ ਪੰਜ ਖਿਲਾਫ ਕੇਸ ਦਰਜ
Publish Date: Tue, 21 Apr 2026 06:19 PM (IST)
Updated Date: Wed, 22 Apr 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪਿੰਡ ਬਾਂਡੀ ’ਚ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ ’ਚ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਜਗਵੀਰ ਸਿੰਘ ਵਾਸੀ ਪਿੰਡ ਬਾਂਡੀ ਨੇ ਦੱਸਿਆ ਕਿ ਜ਼ਮੀਨੀ ਝੱਗੜੇ ਕਾਰਨ ਗੁਰਦੋਰ ਸਿੰਘ, ਜਲੋਰ ਸਿੰਘ, ਤਰਸੇਮ ਸਿੰਘ, ਬਿੱਟੂ ਸਿੰਘ, ਵਾਸੀ ਪਿੰਡ ਬਾਂਡੀ ਤੇ ਜਗਦੇਵ ਸਿੰਘ ਵਾਸੀ ਖੁਨਣ ਖੁਰਦ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਬਾਬੂ ਲਾਲ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।