25 ਲੱਖ ਦੀ ਠੱਗੀ ਦੇ ਦੋਸ਼ ’ਚ ਪਤੀ-ਪਤਨੀ ਨਾਮਜ਼ਦ
25 ਲੱਖ ਦੀ ਠੱਗੀ ਦੇ ਦੋਸ਼ ਹੇਠ ਪਤੀ ਪਤਨੀ ਖਿਲਾਫ ਕੇਸ ਦਰਜ
Publish Date: Tue, 21 Apr 2026 06:21 PM (IST)
Updated Date: Wed, 22 Apr 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਤੀ ਪਤਨੀ ਵੱਲੋਂ ਮਲਟੀ ਨੈਸ਼ਨਲ ਕੰਪਨੀ ਵਿਚ ਪੈਸਾ ਲਗਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ 25 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਬਠਿੰਡਾ ਦੇ ਰਹਿਣ ਵਾਲੇ ਪਤੀ ਪਤਨੀ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਹਰਪਾਲ ਸਿੰਘ ਵਾਸੀ ਪਿੰਡ ਢੇਲਵਾ ਦੱਸਿਆ ਕਿ ਉਨ੍ਹਾਂ ਦੀ ਜਾਣ-ਪਛਾਣ ਗੁਰਤੇਜ ਸਿੰਘ ਵਾਸੀ ਗ੍ਰੀਨ ਸਿਟੀ ਬਠਿੰਡਾ ਨਾਲ ਸੀ। ਪੀੜਤ ਨੇ ਦੱਸਿਆ ਕਿ ਮੁਲਜਮ ਨੇ ਕਿਹਾ ਕਿ ਜੇਕਰ ਉਹ ਮਲਟੀ ਨੈਸ਼ਨਲ ਕੰਪਨੀ ’ਚ ਪੈਸੇ ਲਗਾਉਂਦਾ ਹੈ ਤਾਂ ਉਸ ਦੇ ਪੈਸੇ ਜਲਦੀ ਦੁੱਗਣੇ ਹੋ ਜਾਣਗੇ। ਪੀੜਤ ਨੇ ਦੱਸਿਆ ਕਿ ਪਤੀ-ਪਤਨੀ ਨੇ ਕੰਪਨੀ ’ਚ ਪੈਸੇ ਲਗਾਉਣ ਦਾ ਝਾਂਸਾ ਦੇ ਕੇ ਉਸ ਨਾਲ 25 ਲੱਖ ਰੁਪਏ ਲਈ ਠੱਗੀ ਮਾਰ ਲਈ ਜਦੋਂ ਉਸਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਤੇਜ ਸਿੰਘ ਦੀ ਪਤਨੀ ਅਮਰਜੀਤ ਕੌਰ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।