ਸਾਬਕਾ ਸਰਪੰਚ ਸਮੇਤ 15 ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਸਾਬਕਾ ਸਰਪੰਚ ਸਮੇਤ 15 ਪਰਿਵਾਰ ਅਕਾਲੀ ਦਲ 'ਚ ਸ਼ਾਮਲ
Publish Date: Tue, 21 Apr 2026 06:23 PM (IST)
Updated Date: Wed, 22 Apr 2026 04:07 AM (IST)

ਫੋਟੋ: 24 ਕੈਪਸਨ: ਪਿੰਡ ਗੁਰੂਸਰ ਵਿਖੇ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰਾਂ ਨਾਲ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ। ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਹਲਕਾ ਰਾਮਪੁਰਾ ਫੂਲ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਬਲ ਮਿਲਿਆ ਜਦੋਂ ਪਿੰਡ ਗੁਰੂਸਰ ਤੋਂ ਸਾਬਕਾ ਸਰਪੰਚ ਨਿਹਾਲ ਸਿੰਘ ਗੁਰੂਸਰ ਨੇ ਕਾਂਗਰਸ ਛੱਡ ਕੇ 15 ਪਰਿਵਾਰਾਂ ਸਮੇਤ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਦੀ ਅਗਵਾਈ ਹੇਠ ਮੁੜ ਸ੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਸਮੇਂ ਨਿਹਾਲ ਸਿੰਘ ਸਾਬਕਾ ਸਰਪੰਚ ਦੇ ਨਾਲ ਗੁਰਦੀਪ ਸਿੰਘ, ਸੁਖਵਿੰਦਰ ਸਿੰਘ , ਬੇਅੰਤ ਸਿੰਘ ਲਾਡੀ, ਜਗਤਾਰ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਨਿਰਭੈ ਸਿੰਘ ਚੌਹਾਨ, ਰਾਜਵਿੰਦਰ ਸਿੰਘ, ਮਲਕੀਤ ਸਿੰਘ ਚੌਹਾਨ, ਸਰਬਜੀਤ ਸਿੰਘ ਅਤੇ ਬੇਅੰਤ ਸਿੰਘ ਧਾਲੀਵਾਲ ਨੇ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਸ੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੇ ਹੱਕ ਵਿਚ ਸਿਆਸੀ ਹਨੇਰੀ ਚੱਲ ਰਹੀ ਹੈ, ਜਿਸ ਕਰਕੇ ਵੱਡੀ ਗਿਣਤੀ ਵਿਚ ਲੋਕ ਸ੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਸ੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਇਸ ਮੌਕੇ ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਪੰਚ, ਸੇਵਕ ਸਿੰਘ ਪੰਚ, ਬਹਾਦਰ ਸਿੰਘ, ਜਗਜੀਤ ਮੱਲ੍ਹੀ, ਇਕਬਾਲ ਸਿੰਘ, ਰੇਸ਼ਮ ਸਿੰਘ, ਸੁਖਚੈਨ ਸਿੰਘ, ਜੈਲਦਾਰ ਫੌਜੀ, ਰੂਪ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।