ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਸੰਘਰਸ਼ ਦੀ ਜਿੱਤ 'ਤੇ ਚਰਚਾ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਸੰਘਰਸ਼ ਦੀ ਜਿੱਤ 'ਤੇ ਚਰਚਾ
Publish Date: Tue, 21 Apr 2026 07:15 PM (IST)
Updated Date: Wed, 22 Apr 2026 04:10 AM (IST)
ਫੋਟੋ: 31 ਕੈਪਸ਼ਨ: ਟੀਚਰਜ਼ ਹੋਮ ਵਿਖੇ ਮੀਟਿੰਗ ਕਰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰ ਦੀਪਕ ਸ਼ਰਮਾ, ਪੰਜਾਬੀ ਜਾਗਰਣ ਬਠਿੰਡਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ-2 ਦੀ ਮਾਸਿਕ ਮੀਟਿੰਗ ਟੀਚਰਜ਼ ਹੋਮ ਵਿਖੇ ਡਾ. ਰੇਸ਼ਮ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਰੂਰ ਰੈਲੀ ਦੀ ਸਫ਼ਲਤਾ ਅਤੇ ਸਰਕਾਰ ਨਾਲ ਹੋਈ ਗੱਲਬਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਸੰਧੂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਪੇਂਡੂ ਖੇਤਰਾਂ ਦੇ ਪ੍ਰੈਕਟੀਸ਼ਨਰਾਂ ਲਈ ਸ਼ਾਰਟ ਟਰਮ ਫਸਟ ਏਡ ਕੋਰਸ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਐਸੋਸੀਏਸ਼ਨ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਕੋਰਸ ਤੋਂ ਬਾਅਦ ਉਨ੍ਹਾਂ ਨੂੰ ਰਸਮੀ ਤੌਰ ਤੇ ਸਿਖਲਾਈ ਦੇ ਕੇ ਪ੍ਰੈਕਟਿਸ ਦੀ ਮਾਨਤਾ ਦਿੱਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਲੰਮੇ ਸੰਘਰਸ਼ ਦੀ ਵੱਡੀ ਜਿੱਤ ਹੈ। ਇਸ ਮੌਕੇ ਡਾ. ਮਨਪ੍ਰੀਤ ਧਾਲੀਵਾਲ, ਡਾ. ਐਚ.ਐਸ. ਕਲੇਰ ਸਮੇਤ ਕਈ ਹੋਰ ਮੈਂਬਰ ਹਾਜ਼ਰ ਸਨ।