ਖਾਲਸਾ ਕਾਲਜ ‘ਚ ਫੈਸ਼ਨ ਸ਼ੋਅ ਕਰਵਾਇਆ
ਖਾਲਸਾ ਕਾਲਜ ‘ਚ ਫੈਸ਼ਨ ਸ਼ੋਅ ਕਰਵਾਇਆ
Publish Date: Wed, 22 Apr 2026 03:45 PM (IST)
Updated Date: Thu, 23 Apr 2026 04:01 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਦਿਸ਼ਾ ਦੇ ਅਨੁਸਾਰ ਚੱਲ ਰਹੀ ਇਲਾਕੇ ਦੀ ਨਾਮਵਾਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾਕਟਰ ਸਤਿੰਦਰ ਕੌਰ ਮਾਨ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਫੈਸ਼ਨ ਟੈਕਨਾਲੋਜੀ ਵਿਭਾਗ ਵੱਲੋਂ ਫੈਸ਼ਨ ਸ਼ੋਅ ਕਰਵਾਇਆ ਗਿਆ। ਜਿਸ ਵਿਚ ਬੀਐਸ ਸੀਫੈਸ਼ਨ ਟੈਕਨਾਲੋਜੀ ਭਾਗ ਪਹਿਲਾ, ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਵੱਲੋਂ ਤਿਆਰ ਕੀਤੇ ਪਹਿਰਾਵਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਦੌਰਾਨ ਕੋਮਲਪ੍ਰੀਤ ਕੌਰ ਨੇ ਬੈਸਟ ਡਿਜ਼ਾਈਨਰ 2026, ਦਮਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ‘ਬੈਸਟ ਡਰੈੱਸ ‘ਦਾ ਖਿਤਾਬ ਹਾਸਲ ਕੀਤਾ। ਇਸ ਸਮੇਂ ਪ੍ਰੋ. ਜਗਦੀਪ ਕੌਰ ਅਤੇ ਰਮਨਦੀਪ ਕੌਰ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਸਮੇਂ ਫੈਸ਼ਨ ਸ਼ੋਅ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਲੜਕੀਆਂ ਦਾ ਆਰਥਿਕ ਪੱਖ ਤੋਂ ਸਵੈ ਨਿਰਭਰ ਹੋਣਾ ਸਮੇਂ ਦੀ ਲੋੜ ਹੈ ਕਿਉਂਕਿ ਔਰਤਾਂ ਅੱਜ ਹਰੇਕ ਖੇਤਰ ਵਿਚ ਮੋਹਰੀ ਹੋ ਕੇ ਸਮਾਜ ਨੂੰ ਆਪਣਾ ਵੱਡਮੁੱਲਾ ਯੋਗਦਾਨ ਦੇ ਰਹੀਆਂ ਹਨ। ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿਚ ਨਿਖਾਰ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਪਿਛਲੇ 10 ਸਾਲਾਂ ਤੋਂ ਬੀਏਐਸਸੀ, ਬੀਐਸਸੀਐਫਟੀ ਵਰਗੇ ਕੋਰਸ ਮੁਹਈਆ ਕਰਵਾਏ ਗਏ ਜਾਂ ਰਹੇ ਹਨ। ਇਸ ਮੌਕੇ ਫੈਸ਼ਨ ਟੈਕਨੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਜਿੰਕਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਕਿੱਤਾ-ਮੁਖੀ ਕੋਰਸ ਵਿਦਿਆਰਥਣਾਂ ਨੂੰ ਸਵੈ-ਰੁਜ਼ਗਾਰ ਯੋਗ ਬਣਾਉਂਦੇ ਹਨ। ਉਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਹੁਨਰਵੰਦ ਬਣਾਉਣ ਲਈ ਵਰਕਸ਼ਾਪ, ਇੰਡਸਟਰੀ ਟੂਰ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ। ਇਸ ਪ੍ਰੋਗਰਾਮ ਦੀ ਸਫਲਤਾ ਵਿੱਚ ਵਿਭਾਗ ਦੇ ਪ੍ਰੋ. ਸੁਰਿੰਦਰ ਕੌਰ, ਪ੍ਰੋ. ਜਸਵਿੰਦਰ ਕੌਰ ਨੇ ਭਰਪੂਰ ਯੋਗਦਾਨ ਪਾਇਆ।