ਰਾਮਗੜ੍ਹੀਆ ਜਥੇਬੰਦੀ ਵੱਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ
ਰਾਮਗੜ੍ਹੀਆ ਜਥੇਬੰਦੀ ਵੱਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ, ਭੱਲਾ ਨੇ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਸਰਾਹਨਾ
Publish Date: Wed, 22 Apr 2026 03:49 PM (IST)
Updated Date: Thu, 23 Apr 2026 04:01 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਭੱਲਾ ਨੂੰ ਸਿਰੋਪਾ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ, ਸਮਾਜ ਸੇਵੀਆਂ ਅਤੇ ਸ਼ਹਿਰ ਦੇ ਪ੍ਰਮੁੱਖ ਨਾਗਰਿਕਾਂ ਨੇ ਭਾਗ ਲਿਆ। ਇਸ ਮੌਕੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦਾ ਸੂਬੇ ਅਤੇ ਦੇਸ਼ ਦੀ ਤਰੱਕੀ ਵਿਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਭਾਈਚਾਰੇ ਨੇ ਹਮੇਸ਼ਾ ਮਿਹਨਤ, ਇਮਾਨਦਾਰੀ ਅਤੇ ਹੁਨਰ ਦੇ ਬਲ ‘ਤੇ ਹਰ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ। ਭੱਲਾ ਨੇ ਕਿਹਾ ਕਿ ਇੰਜੀਨੀਅਰਿੰਗ, ਉਦਯੋਗ, ਸਿੱਖਿਆ ਅਤੇ ਸਮਾਜ ਸੇਵਾ ਵਰਗੇ ਖੇਤਰਾਂ ਵਿਚ ਰਾਮਗੜ੍ਹੀਆ ਸਮਾਜ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਵੀ ਰਾਮਗੜ੍ਹੀਆ ਭਾਈਚਾਰੇ ਦਾ ਅਹਿਮ ਯੋਗਦਾਨ ਹੈ ਅਤੇ ਭਵਿੱਖ ਵਿਚ ਵੀ ਇਹ ਭਾਈਚਾਰਾ ਆਪਣੀ ਮਿਹਨਤ ਅਤੇ ਲਗਨ ਨਾਲ ਦੇਸ਼ ਦੀ ਵਿਕਾਸ ਵਿਚ ਯੋਗਦਾਨ ਦਿੰਦਾ ਰਹੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹਨ ਅਤੇ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਰਾਮਗੜ੍ਹੀਆ ਜਥੇਬੰਦੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਜਤਿੰਦਰ ਭੱਲਾ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਕਿਹਾ ਕਿ ਭੱਲਾ ਹਮੇਸ਼ਾਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਦੇ ਹਨ। ਇਸ ਕਰਕੇ ਹੀ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਰਾਮਗੜੀਆ ਪੰਜਾਬ ਪ੍ਰਧਾਨ, ਸਿਕੰਦਰ ਸਿੰਘ ਖੋਖਰ ਜਨਰਲ ਸਕੱਤਰ, ਪੰਜਾਬ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਠਾੜੂ, ਪ੍ਰਚਾਰਕ ਸਕੱਤਰ ਜਗਤਾਰ ਸਿੰਘ ਬਾਈਆ, ਕਰਮਜੀਤ ਸਿੰਘ ਪ੍ਰਧਾਨ ਹਲਕਾ ਦਿਹਾਤੀ ਤੇ ਜਥੇਬੰਦੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।