ਮਾਤਾ ਸੁੰਦਰੀ ਗਰੁੱਪ ਨੇ ਵਜੀਫਾ ਪ੍ਰਤੀਯੋਗਤਾ ਟੈਸਟ ਕਰਵਾਇਆ
ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਚ ਵਜੀਫਾ ਪ੍ਰਤੀਯੋਗਤਾ ਟੈਸਟ ਕਰਵਾਇਆ
Publish Date: Thu, 23 Apr 2026 03:41 PM (IST)
Updated Date: Fri, 24 Apr 2026 04:01 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਇਲਾਕੇ ਦੀ ਮਸ਼ਹੂਰ ਸਿੱਖਿਆ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਵੱਲੋਂ 10ਵੀਂ ਪਾਸ ਵਿਦਿਆਰਥਣਾਂ ਲਈ ਵਜੀਫਾ ਪ੍ਰਤੀਯੋਗਤਾ ਟੈਸਟ ਕਰਵਾਇਆ ਗਿਆ। ਇਸ ਟੈਸਟ ਵਿਚ ਕੁੱਲ 157 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੈਸਟ ਦਾ ਨਤੀਜਾ 24 ਅਪ੍ਰੈਲ (ਸ਼ੁੱਕਰਵਾਰ) ਨੂੰ ਘੋਸ਼ਿਤ ਕੀਤਾ ਜਾਵੇਗਾ। ਟੈਸਟ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਟੈਸਟ ਵਿਚ ਭਾਗ ਲੈਣ ਵਾਲੀਆਂ ਬਾਕੀ ਸਾਰੀਆਂ ਵਿਦਿਆਰਥਣਾਂ ਦੀ ਦਾਖ਼ਲਾ ਫੀਸ ਮੁਆਫ਼ ਕੀਤੀ ਜਾਵੇਗੀ, ਤਾਂ ਜੋ ਉਹ ਆਪਣੀ ਅੱਗੇ ਦੀ ਪੜ੍ਹਾਈ ਬਿਨਾਂ ਕਿਸੇ ਆਰਥਿਕ ਰੁਕਾਵਟ ਦੇ ਜਾਰੀ ਰੱਖ ਸਕਣ। ਸੰਸਥਾ ਵੱਲੋਂ ਵਿਦਿਆਰਥਣਾਂ ਦੀ ਸੁਵਿਧਾ ਲਈ ਆਉਣ-ਜਾਣ ਵਾਸਤੇ ਵੈਨਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਲਈ ਰਿਫਰੈਸ਼ਮੈਂਟ ਦੀ ਵੀ ਵਿਵਸਥਾ ਕੀਤੀ ਗਈ। ਸੰਸਥਾ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਅਤੇ ਹਰ ਇਕ ਵਿਦਿਆਰਥੀ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇ।