ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Thu, 23 Apr 2026 03:43 PM (IST)
Updated Date: Fri, 24 Apr 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਸਰਕਾਰੀ ਹਾਈ ਸਕੂਲ ਵਿਰਕ ਖੁਰਦ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਮੁੱਖ ਅਧਿਆਪਕਾ ਲਵਲੀਨ ਸਾਗਰ ਵੱਲੋਂ ਕੀਤੀ ਗਈ, ਜਦਕਿ ਇਕੋ ਕਲੱਬ ਇੰਚਾਰਜ ਗੁੰਜਨ ਬਾਲਾ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਅਤੇ ਵਾਤਾਵਰਣ ਦੀ ਰੱਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ ਧਰਤੀ ਦੀ ਸੁਰੱਖਿਆ ਲਈ ਕਸਮ ਚੁੱਕੀ। ਇਸ ਤੋਂ ਬਾਅਦ ਅਧਿਆਪਕਾਂ ਨੇ ਵਾਤਾਵਰਣ ਦੀ ਮਹੱਤਤਾ ’ਤੇ ਰੋਸ਼ਨੀ ਪਾਈ । ਇਸ ਮੌਕੇ ਸਕੂਲ ਮੁੱਖੀ ਲਵਲੀਨ ਸਾਗਰ ਅਤੇ ਸਮੂਹ ਸਟਾਫ ਵੱਲੋਂ ਸਕੂਲ ਕੈਂਪਸ ਵਿਚ ਪੌਦੇ ਲਗਾਏ ਗਏ। ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਧਰਤੀ ਦਿਵਸ ਨਾਲ ਸਬੰਧਤ ਇਕ ਵੀਡੀਓ ਵੀ ਦਿਖਾਈ ਗਈ। ਇਸ ਤੋਂ ਇਲਾਵਾ 8ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਡ੍ਰਾਇੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਸ਼ਾ ਸਿੰਗਲਾ, ਜਸਪ੍ਰੀਤ ਕੌਰ, ਮਨੂੰ ਕਟਾਰੀਆ, ਮੀਨੂੰ ਗੋਇਲ, ਗਗਨਦੀਪ ਸਿੰਘ, ਨੀਰਜ ਕੁਮਾਰ, ਮਾਨਵਪ੍ਰੀਤ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਰਹੇ।