ਗਰਭਵਤੀ ਔਰਤਾਂ ਲਈ ਜਾਂਚ ਕੈਂਪ ਲਾਇਆ
ਗਰਭਵਤੀ ਔਰਤਾਂ ਲਈ ਜਾਂਚ ਕੈਂਪ ਲਾਇਆ
Publish Date: Fri, 24 Apr 2026 04:36 PM (IST)
Updated Date: Sat, 25 Apr 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਬਠਿੰਡਾ ਵੱਲੋਂ ਜ਼ਿਲ੍ਹੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀਆਂ ਦੀ ਜਾਂਚ ਲਈ ਕੈਂਪ ਲਗਾਏ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀਆਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਗਿੱਲ ਨੇ ਦੱਸਿਆ ਕਿ ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖ਼ਤਰੇ ਵਾਲੀਆਂ ਗਰਭਵਤੀਆਂ ਦੀ ਜਲਦੀ ਪਹਿਚਾਣ ਕਰਕੇ ਸੁਰੱਖਿਅਤ ਜਣੇਪਾ ਹੋਣ ਲਈ ਉਚ ਹਸਪਤਾਲ ਵਿਚ ਮਾਹਿਰ ਡਾਕਟਰ ਤਾਇਨਾਤ ਕੀਤੇ ਹਨ। ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿਚ ਭੇਜਿਆ ਜਾਂਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਗਰਭਵਤੀਆਂ ਦੇ ਚਾਰ ਜ਼ਰੂਰੀ ਚੈਕਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਤੇ ਜੱਚਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ’ਚ ਮਦਦ ਮਿਲੇਗੀ। ਖ਼ਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਿਲਿਵਰੀ ਲਈ ਸਿਹਤ ਸੰਸਥਾ ਦਾ ਪਲਾਨ ਕੀਤਾ ਜਾਂਦਾ ਹੈ। ਇਸ ਚੈੱਕਅਪ ਲਈ ਆਈਆਂ ਯੋਗ ਗਰਭਵਤੀਆਂ ਨੂੰ ਜੱਚਾ ਬੱਚਾ ਕਾਰਡ ’ਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।