ਕਲੇਰ ਸਕੂਲ 'ਚ ਕਰਵਾਇਆ ਭਾਸ਼ਣ ਮੁਕਾਬਲਾ
ਕਲੇਰ ਸਕੂਲ 'ਚ ਭਾਸ਼ਣ ਮੁਕਾਬਲਾ ਕਰਵਾਇਆ
Publish Date: Fri, 24 Apr 2026 05:12 PM (IST)
Updated Date: Sat, 25 Apr 2026 04:04 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਲਈ ਹਾਊਸ ਕੋਆਰਡੀਨੇਟਰ ਕਰਮਜੀਤ ਕੌਰ ਦੀ ਨਿਗਰਾਨੀ ਹੇਠ ਡੈਕਲਾਮੇਸ਼ਨ ਭਾਸ਼ਣ ਮੁਕਾਬਲਾ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸਤਲੁਜ ਹਾਊਸ ਦੀ ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਸ਼ਿਵਾਲਿਕ ਹਾਊਸ ਦੀ ਨਵਰੀਤ ਕੌਰ ਨੇ ਦੂਜਾ ਸਥਾਨ ’ਤੇ ਹਿਮਾਲਿਆ ਹਾਊਸ ਦੀ ਜਸ਼ਨਪ੍ਰੀਤ ਕੌਰ ਤੀਸਰੇ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਤੇ ਬੋਲਣ ਦੀ ਕਲਾ ਨੂੰ ਨਿਖਾਰਦੇ ਹਨ। ਮੁਕਾਬਲੇ ਲਈ ਜੱਜਾਂ ਦੀ ਭੂਮਿਕਾ ਮਿਸਟਰ ਅੰਜੇ ਕੁਮਾਰ ਅਤੇ ਮਿਸ ਰੁਪਿੰਦਰ ਕੌਰ ਵੱਲੋਂ ਨਿਭਾਈ ਗਈ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਨਿਰਪੱਖ ਤੇ ਸੁਚੱਜਾ ਮੁਲਾਂਕਣ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਪ੍ਰਿੰਸੀਪਲ ਸ਼ਸ਼ੀਕਾਂਤ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ, ਇਗਜ਼ਾਮੀਨੇਸ਼ਨ ਕੋਆਰਡੀਨੇਟਰ ਦਮਨਜੋਤ ਕੌਰ, ਜੂਨੀਅਰ ਕੋਆਰਡੀਨੇਟਰ ਰਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਪੁਸ਼ਪਕਲਾ ਰੇਥੀਸ਼, ਕਿੰਡਰਗਾਰਟਨ ਕੋਆਰਡੀਨੇਟਰ ਮੋਨਿਕਾ ਚਲਾਣਾ, ਸਪੋਰਟਸ ਕੋਆਰਡੀਨੇਟਰ ਸੰਦੀਪ ਕੌਰ ਤੇ ਆਈਟੀ ਕੋਆਰਡੀਨੇਟਰ ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।