ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇਕ ਕਾਬੂ
ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਇਕ ਕਾਬੂ
Publish Date: Fri, 24 Apr 2026 05:14 PM (IST)
Updated Date: Sat, 25 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਤਲਵੰਡੀ ਸਾਬੋ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਐੱਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਤਲਵੰਡੀ-ਰਾਮਾਂ ਬਾਈਪਾਸ 'ਤੇ ਮੌਜੂਦ ਸਨ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਇਕ ਦੇਸੀ ਪਿਸਤੌਲ 32 ਬੋਰ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਘੁੱਦਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਤੇ ਉਸ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਕਥਿਤ ਦੋਸ਼ੀ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਪਤਾ ਲਗਾਇਆ ਜਾ ਸਕੇ ਉਹ ਨਾਜਾਇਜ਼ ਅਸਲਾ ਕਿਸ ਮਕਸਦ ਲਈ ਲੈ ਕੇ ਆਇਆ ਸੀ ਅਤੇ ਕਿੱਥੋਂ ਲੈ ਕੇ ਆਇਆ ਸੀ।