ਨਸ਼ਾ ਤਸਕਰੀ ਦੇ ਦੋਸ਼ ਵਿਚ 14 ਜਣੇ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 14 ਵਿਅਕਤੀ ਗ੍ਰਿਫ਼ਤਾਰ
Publish Date: Fri, 24 Apr 2026 05:18 PM (IST)
Updated Date: Sat, 25 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿਚ ਇਕ ਲੜਕੀ ਸਮੇਤ 14 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕੀਤਾ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਭਾਗੂ ਰੋਡ ਤੋਂ ਜਗਮੀਤ ਸਿੰਘ ਵਾਸੀ ਕੋਟਸ਼ਮੀਰ ਅਤੇ ਸਾਗਰ ਵਾਸੀ ਬੇਅੰਤ ਨਗਰ ਨੂੰ 4.57 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਕੈਨਾਲ ਕਲੋਨੀ ਪੁਲਿਸ ਨੇ ਸਾਈ ਨਗਰ ਤੋਂ ਸੁੰਦਰ ਨਾਮੀ ਮਹਿਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਗਿੱਲ ਕਲਾਂ ਰੋਡ 'ਤੇ ਕੀਤੀ ਜਾ ਰਹੀ ਗਸ਼ਤ ਦੌਰਾਨ ਅਮਨਦੀਪ ਸਿੰਘ, ਰਿਕੀ, ਅੰਕੂ, ਅਕਾਸ਼ਦੀਪ ਸਿੰਘ, ਜਗਦੀਪ ਸਿੰਘ, ਅਮੀਦ ਗਿਰੀ ਅਤੇ ਅਕਾਸ਼ ਕੁਮਾਰ ਨੂੰ 4.50 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਪ੍ਰੰਤੂ ਬਾਅਦ ’ਚ ਉਕਤ ਦੋਸ਼ੀਆਂ ਨੂੰ ਜਮਾਨਤ ’ਤੇ ਰਿਹਾ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਮੌੜ ਪੁਲਿਸ ਨੇ ਪਿੰਡ ਮੌੜ ਖੁਰਦ ਤੋਂ ਹਰਕੀਰਤ ਸਿੰਘ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਰਾਮਾ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਬਾਘਾ ਨੂੰ 20 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 12 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਪਰਚਾਵਾ ਸਿੰਘ ਅਤੇ ਵੀਰਇੰਦਰ ਸਿੰਘ ਵਾਸੀ ਪਿੰਡ ਕੋਟਫੱਤਾ ਵੱਜੋਂ ਹੋਈ ਹੈ।