ਗੰਭੀਰ ਹਾਲਤ ਹੋਣ ਕਾਰਨ ਮਜ਼ਦੂਰ ਦੀ ਮੌਤ
ਗੰਭੀਰ ਹਾਲਤ ਹੋਣ ਕਾਰਨ ਮਜ਼ਦੂਰ ਦੀ ਮੌਤ
Publish Date: Fri, 24 Apr 2026 05:28 PM (IST)
Updated Date: Sat, 25 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਲੇਬਰ ਚੌਕ ਵਿਚ ਇਕ ਮਜ਼ਦੂਰ ਦੀ ਹਾਲਤ ਬਹੁਤ ਗੰਭੀਰ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਮਜ਼ਦੂਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਉਥੇ ਮੌਜੂਦ ਡਾਕਟਰਾਂ ਵੱਲੋਂ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ ਪ੍ਰੰਤੂ ਜੀਵਨ ਤੇ ਮੌਤ ਦੇ ਵਿਚਾਲੇ ਸੰਘਰਸ਼ ਕਰਦਿਆਂ ਮਜ਼ਦੂਰ ਦੀ ਮੌਤ ਹੋ ਗਈ। ਮਜ਼ਦੂਰ ਕੋਲੋ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ। ਸਹਾਰਾ ਟੀਮ ਨੇ ਥਾਣਾ ਕੋਤਵਾਲੀ ਪੁਲਿਸ ਨੂੰ ਜਾਣਕਾਰੀ ਦੇ ਕੇ ਮਜ਼ਦੂਰ ਦੀ ਸ਼ਨਾਖਤ ਦੇ ਯਤਨ ਸ਼ੁਰੂ ਕਰ ਦਿੱਤੇ ਹਨ।