ਵਿਦਾਇਗੀ ਸਮਾਗਮ ਦੌਰਾਨ ਵਿਦਿਆਰਥੀ ਸਨਮਾਨਿਤ
ਖ਼ਾਲਸਾ ਕਾਲਜ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
Publish Date: Fri, 24 Apr 2026 06:18 PM (IST)
Updated Date: Sat, 25 Apr 2026 04:08 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ‘ਰੋਸ਼ਨ ਰਾਹਾਂ ਵੱਲ’ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਬੀਸੀਏ ,ਬੀਐਸਸੀ ਮੈਡੀਕਲ ਅਤੇ ਨਾਨ ਮੈਡੀਕਲ, ਬੀਕਾਮ ,ਬੀਐਸਸੀਐਫਟੀ ਭਾਗ ਦੂਜਾ ਅਤੇ ਐਮਐਸਸੀਆਈਟੀ ਕੰਪਿਊਟਰ ਭਾਗ ਪਹਿਲਾ ਦੇ ਵਿਦਿਆਰਥੀਆਂ ਵੱਲੋਂ ਬੀਸੀਏ ,ਬੀਐਸਸੀ. ਮੈਡੀਕਲ ਅਤੇ ਨਾਨ ਮੈਡੀਕਲ, ਬੀਕਾਮ ,ਬੀਐਸਸੀਐਫਟੀ ਭਾਗ ਤੀਜਾ ਅਤੇ ਐਮਐਸਸੀਆਈਟੀ ਕਪਿਊਟਰ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਬੀਐਸਸੀ ਭਾਗ ਦੂਜਾ ਦੀਆਂ ਵਿਦਿਆਰਥਣਾਂ ਦਿਲਪ੍ਰੀਤ ਕੌਰ, ਸੁਮਨਦੀਪ ਕੌਰ ਵੱਲੋਂ ਸਮਾਗਮ ਦਾ ਆਗਾਜ਼ ਸਵਾਗਤੀ ਭਾਸ਼ਣ ਦੁਆਰਾ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਸੰਗੀਤ, ਭੰਗੜਾ, ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਅਤੇ ਸਮੂਹ ਸਟਾਫ਼ ਵੱਲੋਂ ਬੀਕਾਮ ਭਾਗ ਤੀਜਾ ਦੀ ਵਿਦਿਆਰਥਣ ਗੁਰਨੂਰ ਕੌਰ ਨੂੰ (ਮਿਸ ਫੇਅਰਵੈਲ), ਬੀਕਾਮ ਭਾਗ ਤੀਜਾ ਦੇ ਵਿਦਿਆਰਥੀ ਗੁਰਨੂਰ ਸਿੰਘ ਨੂੰ (ਮਿਸਟਰ ਫੇਅਰਵੈਲ), ਅਰਮਾਨ ਸਿੰਘ ਨੂੰ (ਮਿਸਟਰ ਟਰਬਨੇਟਰ) ਅਤੇ ਖੁਸ਼ਪ੍ਰੀਤ ਕੌਰ ਨੂੰ (ਬੈਸਟ ਪਰਫੌਰਮਰ) ਦਾ ਖ਼ਿਤਾਬ ਦੇ ਕੇ ਨਿਵਾਜਿਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਉਨ੍ਹਾਂ ਨੂੰ ਅਗਲੇਰੀ ਪੜ੍ਹਾਈ ਲਈ ਖੂਬ ਮਿਹਨਤ ਕਰਦਿਆਂ ਸਫਲਤਾ ਪ੍ਰਾਪਤ ਕਰਨ ਲਈ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸੱਚਾਈ, ਮਿਹਨਤ ਅਤੇ ਅਨੁਸ਼ਾਸਨ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਜੱਜਮੈਂਟ ਦੀ ਭੂਮਿਕਾ ਪ੍ਰੋ. ਜਗਦੀਪ ਕੌਰ(ਅੰਗਰੇਜ਼ੀ ਵਿਭਾਗ) ਅਤੇ ਡਾ. ਹਰਪਿੰਦਰ ਕੌਰ (ਮੈਥੇਮੈਟਿਕਸ ਵਿਭਾਗ) ਵੱਲੋਂ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਦੇ ਅਖ਼ੀਰ ਵਿਚ ਪ੍ਰੋਫ਼ੈਸਰ ਜਗਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਆਪਣੇ ਹੁਨਰ ਅਤੇ ਸ਼ੌਕ ਅਨੁਸਾਰ ਜਿਉਣ ਦੀ ਸਿੱਖਿਆ ਦਿੱਤੀ, ਤਾਂ ਜੋ ਵਿਦਿਆਰਥੀ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰ ਸਕਣ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਡਾ. ਅਮਨਦੀਪ ਕੌਰ, ਡਾ. ਹਰਪਿੰਦਰ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਵੀਰਪਾਲ ਕੌਰ, ਪ੍ਰੋ. ਰੁਪਿੰਦਰ ਕੌਰ,ਪ੍ਰੋ. ਜ਼ਿੰਕਪ੍ਰੀਤ ਕੌਰ, ਪ੍ਰੋ.ਸੁਰਿੰਦਰ ਕੌਰ, ਜਸਵਿੰਦਰ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ .ਮੇਘਾ ਰੇਵਾਲ , ਪ੍ਰੋ. ਲਖਵੀਰ ਕੌਰ, ਪ੍ਰੋ.ਹਰਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ.ਰਾਜਵੀਰ ਕੌਰ ਅਤੇ ਪ੍ਰੋ.ਦੀਪਕ ਕੁਮਾਰ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।