ਵਿਦਿਆਰਥਣਾਂ ਵੱਲੋਂ ਵਿਰਾਸਤ-ਏ–ਅੰਮੜੀ ਟ੍ਰੇਨਿੰਗ ਇੰਸਟੀਚਿਊਟ ਦਾ ਦੌਰਾ
ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਦਾ ਵਿਰਾਸਤ -ਏ – ਅੰਮੜੀ ਟ੍ਰੇਨਿੰਗ ਇੰਸਟੀਚਿਊਟ ਦਾ ਵਿਜ਼ਿਟ ਕਰਵਾਇਆ
Publish Date: Fri, 24 Apr 2026 06:45 PM (IST)
Updated Date: Sat, 25 Apr 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਫੈਸ਼ਨ ਟੈਕਨਾਲੋਜੀ ਵਿਭਾਗ ਵੱਲੋਂ ‘ਵਿਰਾਸਤ -ਏ – ਅੰਮੜੀ ‘ ਟ੍ਰੇਨਿੰਗ ਇੰਸਟੀਚਿਊਟ ਵਿਚ ਵਿਜ਼ਿਟ ਕਰਵਾਇਆ ਗਿਆ। ਇਸ ਵਿਜ਼ਿਟ ਵਿਚ ਬੀਐਸਸੀ ਫੈਸ਼ਨ ਟੈਕਨਾਲੋਜੀ ਭਾਗ ਪਹਿਲਾ, ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਦੀ ਅਗਵਾਈ ਪ੍ਰੋ. ਜ਼ਿੰਕਪ੍ਰੀਤ ਕੌਰ ਅਤੇ ਪ੍ਰੋ. ਸੁਰਿੰਦਰ ਕੌਰ ਵੱਲੋਂ ਕੀਤੀ ਗਈ। ਟ੍ਰੇਨਿੰਗ ਇੰਸਟੀਚਿਊਟ ਵਿਚ ਵਿਦਿਆਰਥੀਆਂ ਨੂੰ ਕਟਾਈ-ਸਿਲਾਈ, ਮਸ਼ੀਨ ਵਰਕ, ਆਰੀ ਵਰਕ’ਪੇਟਿੰਗ ਦੀਆ ਕਿਸਮਾਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ । ਵਿਰਾਸਤ-ਏ- ਅੰਮੜੀ ਦੇ ਸੰਚਾਲਕ ਐਡਵੋਕੇਟ ਗੁਰਮਿੰਦਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਫੈਸ਼ਨ ਦੇ ਯੁੱਗ ਵਿਚ ਫੈਸ਼ਨ ਟੈਕਨੋਲੋਜੀ ਕੋਰਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਨੂੰ ਨਿਖਾਰਨ ਲਈ ਉਤਸ਼ਾਹਿਤ ਕੀਤਾ। ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇਕਿਹਾ ਕਿ ਅਜਿਹੇ ਕਿੱਤਾ ਮੁਖੀ ਕੋਰਸ ਸਮੇਂ ਦੀ ਜ਼ਰੂਰਤ ਹਨ, ਇਸ ਨਾਲ ਵਿਅਕਤੀਤਵ ਵਿਚ ਨਿਖਾਰ ਆਉਂਦਾ ਹੈ । ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਪਿਛਲੇ 10 ਸਾਲਾਂ ਤੋਂ ਬੀਏਐਸਸੀ ਐਫਟੀ ਵਰਗੇ ਕੋਰਸ ਮੁਹਈਆ ਕਰਵਾਏ ਜਾ ਰਹੇ ਹਨ ।