ਦੋ ਸੋਨੇ ਦੇ ਮੈਡਲ ਹਾਸਲ ਕਰਨ ’ਤੇ ਜਸਪ੍ਰੀਤ ਕੌਰ ਸਨਮਾਨਿਤ
ਗਿੱਲ ਕਲਾਂ ਦੀ ਜਸਪ੍ਰੀਤ ਕੌਰ ਬਣੀ ਡਬਲ ਗੋਲਡ ਮੈਡਲਿਸਟ
Publish Date: Sun, 26 Apr 2026 09:13 PM (IST)
Updated Date: Mon, 27 Apr 2026 04:19 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਦੀ ਖਿਡਾਰਨ ਜਸਪ੍ਰੀਤ ਕੌਰ ਨੇ ਯੂਨੀਵਰਸਿਟੀ ਆਫ ਕੋਟਾ, ਰਾਜਸਥਾਨ ਵਿਖੇ ਕਰਵਾਏ ਗਏ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੰਗਲ ਸੋਟੀ ਟੀਮ ਅਤੇ ਵਿਅਕਤੀਗਤ ਮੁਕਾਬਲਿਆਂ ‘ਚ 2 ਸੋਨੇ ਦੇ ਤਗਮੇ ਜਿੱਤ ਕੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਦੇ ਮੁੱਖ ਸੇਵਾਦਾਰ ਭਾਈ ਹਰਜੀਤ ਸਿੰਘ ਖਾਲਸਾ ਵੱਲੋਂ ਦਿੱਤੀ ਗਈ। ਪਿੰਡ ਪਹੁੰਚਣ ‘ਤੇ ਜਸਪ੍ਰੀਤ ਕੌਰ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਵੱਲੋਂ, ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਾਲਸਾ ਨੇ ਬੱਚੀ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਕੋਚ ਹਰਪ੍ਰੀਤ ਸਿੰਘ ਅਤੇ ਪਰਵਿੰਦਰ ਸਿੰਘ ਗਿੱਲ ਨੇ ਬੱਚੀ ਦੀ ਇਸ ਕਾਮਯਾਬੀ ਨੂੰ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਦੱਸਿਆ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਬੱਚਿਆਂ ‘ਤੇ ਆਪਣੀ ਮਿਹਰ ਬਣਾਈ ਰੱਖਣ। ਇਸ ਮੌਕੇ ਮਨਿੰਦਰ ਸਿੰਘ ਕਰਾੜ ਵਾਲਾ, ਜੱਸੀ ਫੌਜੀ, ਲੈਕਚਰਾਰ ਸੁਖਵਿੰਦਰ ਸਿੰਘ, ਜਗਸੀਰ ਸਿੰਘ, ਅਮਰਿੰਦਰ ਸਿੰਘ, ਓਮਰੋਜ ਸਿੰਘ ਸੋਨੀ, ਸੁਖਪਾਲ ਸਿੰਘ ਪਾਲਾ, ਪਰਮਜੀਤ ਕੌਰ ਸਮੇਤ ਕਈ ਹੋਰ ਪਿੰਡ ਵਾਸੀਆਂ ਨੇ ਜਸਪ੍ਰੀਤ ਕੌਰ ਨੂੰ ਵਧਾਈਆਂ ਦਿੱਤੀਆਂ ਅਤੇ ਉਸਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।