ਇੰਦਰਜੀਤ ਮਾਨ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦੇ ਬਣੇ ਮੈਂਬਰ
ਇੰਦਰਜੀਤ ਮਾਨ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
Publish Date: Tue, 05 May 2026 06:51 PM (IST)
Updated Date: Wed, 06 May 2026 04:12 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿਡਾ : ‘ਆਪ’ ਨੇ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਸੂਬੇ ਵਿਚ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਸੈਕਟਰੀ ਆਮ ਆਦਮੀ ਪਾਰਟੀ ਪੰਜਾਬ ਨੂੰ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਨੂੰ ਲੈ ਕੇ ਨੌਜਵਾਨ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਨਿਯੁਕਤੀ ਨੂੰ ਲੈ ਕੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇੱਥੇ ਜ਼ਿਕਰਯੋਗ ਹੈ ਕਿ ਸੂਬੇ ਵਿਚ ਆਪ ਦੀ ਸਰਕਾਰ ਬਣਨ ’ਤੇ ਇੰਦਰਜੀਤ ਸਿੰਘ ਮਾਨ ਨੂੰ ਖਾਦੀ ਬੋਰਡ ਪੰਜਾਬ ਦਾ ਚੇਅਰਮੈਨ ਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਤੇ ਉਹ ਸੂਬਾਈ ਸੈਕਟਰੀ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਹੁਣ ਉਨ੍ਹਾਂ ਨੂੰ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨੂੰ ਨਾਲ ਇੰਦਰਜੀਤ ਸਿੰਘ ਮਾਨ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ, ਜਿਸ ਨੂੰ ਲੈ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਲਈ ਵੱਡਾ ਸਿਆਸੀ ਝਟਕਾ ਹੈ।