- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਵਿਚ ਨਵੇ ਸੈਸ਼ਨ ਦੀ ਸ਼ੁਰੂਆਤ ਹੋਈ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸਰਕਾਰੀ ਹਾਈ ਸਕੂਲ ਗਟਵਾਲੀ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਵਿੱਦਿਅਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਨਵੀਆਂ ਕਿਤਾਬਾਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਅਨੁਸ਼ਾਸਨ, ਸਫਾਈ ਤੇ ਸਮੇਂ ਦੀ ਪਾਬੰਦੀ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿਚ ਮਿਹਨਤ ਨਾਲ ਪੜ੍ਹਾਈ ਕਰਨ, ਸਕੂਲ ਦੀਆਂ ਸਰਗਰਮੀਆਂ ’ਚ ਭਾਗ ਲੈਣ ਅਤੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਵਿਚ ਮਿਡ-ਡੇ ਮੀਲ, ਲਾਇਬ੍ਰੇਰੀ ਅਤੇ ਹੋਰ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਐੱਨਐੱਸਐੱਸ ਅਤੇ ਹੋਰ ਸਕਾਲਰਸ਼ਿਪ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੀ ਮੈਡਮ ਸ਼ੈਲੀ ਜਿੰਦਲ (ਹੈਡਮਿਸਟ੍ਰੈੱਸ) ਅਤੇ ਸਰਪੰਚ ਜਿੰਮੀ ਸਿੱਧੂ ਨੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਜੀਤ ਕੌਰ (ਅੰਗ੍ਰੇਜ਼ੀ ਅਧਿਆਪਕਾ), ਹਰਪ੍ਰੀਤ ਕੌਰ (ਪੰਜਾਬੀ ਅਧਿਆਪਕਾ), ਜਸਪਾਲ ਸਿੰਘ (ਸਾਇੰਸ ਮਾਸਟਰ), ਰੋਸ਼ਨੀ ਬਾਈ (ਹਿੰਦੀ ਅਧਿਆਪਕਾ), ਸਰਬਜੀਤ ਕੌਰ (ਸਮਾਜਿਕ ਵਿਗਿਆਨ ਅਧਿਆਪਕਾ), ਕੁਲਬੀਰ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਵਿਸ਼ਵਦੀਪ ਸਿੰਘ, ਹਰਪਾਲ ਸਿੰਘ ਗਾਟਵਾਲੀ (ਪੰਚ) ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।