ਜੂਆ ਖੇਡਦੇ ਤਿੰਨ ਵਿਅਕਤੀ ਕਾਬੂ
ਜੂਆ ਖੇਡਦੇ ਤਿੰਨ ਵਿਅਕਤੀ ਕਾਬੂ
Publish Date: Thu, 07 May 2026 05:14 PM (IST)
Updated Date: Thu, 07 May 2026 05:14 PM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਮੌੜ ਦੀ ਪੁਲਿਸ ਨੇ ਦਾਣਾ ਮੰਡੀ ਵਿਚ ਜੂਆ ਖੇਡ ਰਹੇ ਤਿੰਨ ਵਿਅਕਤੀਆਂ ਨੂੰ ਨਕਦੀ ਅਤੇ ਤਾਸ਼ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਜੂਆ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਚਰਨਜੀਤ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦਾਣਾ ਮੰਡੀ ਮੌੜ ਵਿਚ ਕੁਝ ਵਿਅਕਤੀ ਜਨਤਕ ਥਾਂ ਤੇ ਜੂਆ ਖੇਡਦੇ ਪਾਏ ਗਏ। ਪੁਲਿਸ ਨੇ ਮੌਕੇ ਤੇ ਕਾਰਵਾਈ ਕਰਦਿਆਂ ਤਿੰਨਾਂ ਵਿਅਕਤੀਆਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1100 ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ। ਜਾਂਚ ਅਧਿਕਾਰੀ ਅਨੁਸਾਰ ਫੜੇ ਗਏ ਵਿਅਕਤੀਆਂ ਦੀ ਪਛਾਣ ਕਥਿਤ ਦੋਸ਼ੀ ਦੀਪਾ ਸਿੰਘ, ਮੁਹੰਮਦ ਰਜਮਾਨ ਅਤੇ ਸਿਵ ਕੁਮਾਰ ਵਾਸੀ ਮੌੜ ਮੰਡੀ ਵਜੋਂ ਹੋਈ ਹੈ। ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਮੌੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।