ਕੁੱਟਮਾਰ ਦੇ ਦੋਸ਼ ’ਚ 9 ਵਿਅਕਤੀ ਨਾਮਜ਼ਦ
ਕੁੱਟਮਾਰ ਦੇ ਦੋਸ਼ ਵਿਚ 9 ਵਿਅਕਤੀ ਨਾਮਜ਼ਦ
Publish Date: Thu, 07 May 2026 05:15 PM (IST)
Updated Date: Thu, 07 May 2026 05:17 PM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਖੇਤਰਾਂ ਵਿਚ ਹੋਏ ਲੜਾਈ-ਝਗੜੇ ਦੇ ਮਾਮਲਿਆਂ ਵਿਚ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਝਗੜਿਆਂ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੜਾਈ-ਝਗੜੇ ਦੇ ਇਕ ਮਾਮਲੇ ਵਿਚ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨਛੱਤਰ ਸਿੰਘ ਵਾਸੀ ਚੰਦਸਰ ਬਸਤੀ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 4 ਮਈ ਨੂੰ ਕਥਿਤ ਮੁਲਜ਼ਮ ਗੁਲਜ਼ਾਰ ਸਿੰਘ, ਦੀਪਾ ਸਿੰਘ, ਗੋਰੇ ਦਾ ਲੜਕਾ, ਜੱਗੇ ਦਾ ਲੜਕਾ ਅਤੇ ਗੋਰਾ ਸਿੰਘ ਨੇ ਪੁਰਾਣੀ ਰੰਜਿਸ਼ ਕਾਰਨ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਹਾਲਾਂਕਿ ਇਸ ਮਾਮਲੇ ਵਿਚ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਦੂਜੇ ਪਾਸੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਵੀ ਕੁੱਟਮਾਰ ਦੇ ਇਕ ਮਾਮਲੇ ਵਿਚ ਚਾਰ ਜਣਿਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਅਨੁਸਾਰ ਸ਼ਿਕਾਇਤਕਰਤਾ ਸੋਨੀ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਲਜ਼ਮ ਨਹੁੰਮ, ਅਸੀਸ, ਅਦਰਸ਼ ਅਤੇ ਅਕਾਸ਼ਦੀਪ ਵਾਸੀ ਤਲਵੰਡੀ ਸਾਬੋ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਇਸ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।