ਪੀਐੱਨਬੀ ਵੱਲੋਂ 12 ਕਰੋੜ ਕਰਜ਼ੇ ਦੇ ਮਨਜ਼ੂਰੀ ਪੱਤਰ ਤਕਸੀਮ
ਪੀਐਨਬੀ ਨੇ ਮੇਗਾ ਐਗਰੀਕਲਚਰ ਆਉਟਰੀਚ ਪ੍ਰੋਗਰਾਮ ਕਰਵਾਇਆ
Publish Date: Fri, 08 May 2026 08:24 PM (IST)
Updated Date: Sat, 09 May 2026 04:15 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਨੈਸ਼ਨਲ ਬੈਂਕ ਵੱਲੋਂ ਮੰਡਲ ਮੁਖੀ ਦੀਪਕ ਮਹਤਾਨੀ ਦੀ ਦੇਖ ਰੇਖ ਹੇਠ ਮਾਡਲ ਟਾਊਨ ਫੇਜ਼-3 ਵਿੱਚ ਸਥਿਤ ਪੀਐਨਬੀ ਹਾਊਸ ਵਿੱਚ ਕਿਸਾਨਾਂ ਅਤੇ ਹੋਰ ਪਿੰਡ ਵਾਸੀਆਂ ਨੂੰ ਬੈਂਕ ਦੀਆਂ ਲਾਭਕਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਮੇਗਾ ਐਗਰੀਕਲਚਰ ਆਉਟਰੀਚ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਡਾਇਰੈਕਟਰ ਕਰਮਜੀਤ ਸਿੰਘ ਸੇਖੋਂ, ਹੈਡ ਆਫਿਸ ਤੋਂ ਡੀਜੀਐਮ ਮਨੀਸ਼ ਸ਼ਰਮਾ, ਮੰਡਲ ਮੁਖੀ ਦੀਪਕ ਮਹਤਾਨੀ, ਉਪ ਮੰਡਲ ਮੁਖੀ ਚੰਦਰਪਾਲ ਅਤੇ ਉਪ ਮੰਡਲ ਮੁਖੀ ਆਸ਼ੀਸ਼ ਸੂਰੀ ਵੱਲੋਂ ਜੋਤ ਜਗਾ ਕੇ ਕੀਤੀ ਗਈ। ਮੁੱਖ ਮਹਿਮਾਨ ਕਰਮਜੀਤ ਸਿੰਘ ਸੇਖੋਂ ਨੇ ਬੈਂਕ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਮਹਿਲਾਵਾਂ, ਸੈਲਫ ਹੈਲਪ ਗਰੁੱਪਾਂ ਅਤੇ ਕਿਸਾਨਾਂ ਨੂੰ ਲੋਨ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਅਤੇ ਸੈਲਫ ਹੈਲਪ ਗਰੁੱਪਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲੋਕਾਂ ਨੂੰ 12 ਕਰੋੜ ਰੁਪਏ ਦੇ ਕਰਜ਼ਾ ਮਨਜ਼ੂਰੀ ਪੱਤਰ ਵੀ ਵੰਡੇ ਗਏ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਬੈਂਕ ਸਟਾਫ ਨੇ ਹਾਜ਼ਰੀ ਭਰੀ।