ਮਹਿੰਦਰਾ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਮਹਿੰਦਰਾ ਪਬਲਿਕ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
Publish Date: Thu, 14 May 2026 05:49 PM (IST)
Updated Date: Thu, 14 May 2026 05:51 PM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਸੀਬੀਐੱਸਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮਹਿੰਦਰਾ ਪਬਲਿਕ ਸਕੂਲ, ਚੱਕ ਫਤਿਹ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਜਿਸ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵੱਖ-ਵੱਖ ਸਟਰੀਮਾਂ ਵਿੱਚੋਂ ਉੱਚ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਨਾਨ-ਮੈਡੀਕਲ ਸਟਰੀਮ ਵਿੱਚ ਨਿਖਲੇਸ਼ ਗੁਪਤਾ ਨੇ 97 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮੋਨੀਸ਼ ਗੁਪਤਾ ਨੇ 96 ਫ਼ੀਸਦੀ, ਨੇਹਲ ਨੇ 95 ਫ਼ੀਸਦੀ ਅਤੇ ਨਮਨ ਮਹੇਸ਼ਵਰੀ ਨੇ 94 ਫ਼ੀਸਦੀ ਅੰਕ ਪ੍ਰਾਪਤ ਕੀਤੇ। ਮੈਡੀਕਲ ਸਟਰੀਮ ਵਿੱਚ ਗੁਰਪ੍ਰੀਤ ਕੌਰ ਨੇ 94 ਫ਼ੀਸਦੀ, ਤਾਰਿਕਾ ਨੇ 92 ਫ਼ੀਸਦੀ, ਖੁਸ਼ੀ ਨੇ 90 ਫ਼ੀਸਦੀ ਅਤੇ ਸੁਖਮਨਪ੍ਰੀਤ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕੀਤੇ। ਕਾਮਰਸ ਸਟਰੀਮ ਵਿੱਚ ਏਕਮ ਕੁਮਾਰ ਨੇ 93 ਫ਼ੀਸਦੀ, ਰਿਸ਼ਵ ਜੈਨ ਨੇ 92 ਫ਼ੀਸਦੀ, ਯੁਵਰਾਜ ਬਗੋਡਿਆਂ ਨੇ 90 ਫ਼ੀਸਦੀ ਅਤੇ ਮਨਪ੍ਰੀਤ ਕੌਰ ਮਾਨ ਨੇ 88 ਫ਼ੀਸਦੀ ਅੰਕ ਹਾਸਲ ਕੀਤੇ। ਆਰਟਸ ਸਟਰੀਮ ਵਿੱਚ ਪੁਸ਼ਵਜੋਤ ਸਿੰਘ ਨੇ 86 ਫ਼ੀਸਦੀ, ਅਵਨੀਤ ਕੌਰ ਨੇ 85 ਫ਼ੀਸਦੀ, ਮਨਿੰਦਰਪ੍ਰੀਤ ਨੇ 83 ਫ਼ੀਸਦੀ ਅਤੇ ਏਕਮਪ੍ਰੀਤ ਕੌਰ ਸਿੱਧੂ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ। ਸਨਮਾਨ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ। ਸਕੂਲ ਦੇ ਚੇਅਰਮੈਨ ਸਰਦਾਰ ਨਰਿੰਦਰ ਸਿੰਘ ਭਲੇਰਿਆ, ਡਾਇਰੈਕਟਰ ਜਸਪਿੰਦਰ ਕੌਰ, ਪ੍ਰਿੰਸੀਪਲ ਰਾਧਾ ਰਾਣੀ ਅਤੇ ਸਕੂਲ ਮੈਨੇਜਮੈਂਟ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਰਿੰਦਰ ਸਿੰਘ ਭਲੇਰਿਆ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਹੋਰ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਾਧਾ ਰਾਣੀ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੀ ਮੰਜ਼ਿਲ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।