ਪਿੰਡ ਮਲੂਕਾ ਦੇ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਪਿੰਡ ਮਲੂਕਾ ਤੋਂ ਕੁਝ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
Publish Date: Thu, 14 May 2026 07:01 PM (IST)
Updated Date: Thu, 14 May 2026 07:03 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਪਿੰਡ ਮਲੂਕਾ ਦੇ 26 ਪਰਿਵਾਰਾਂ ਨੇ ਆਪ ਅਤੇ ਕਾਂਗਰਸ ਨੂੰ ਛੱਡ ਕੇ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਸਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਨਗਰ ਪੰਚਾਇਤ ਚੋਣਾਂ ਵਿੱਚ ਲੋਕ ਅਕਾਲੀ ਦਲ ਨੂੰ ਵੱਡੇ ਪੱਧਰ ਤੇ ਜਿਤਾਉਣਗੇ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਕਾਂਗਰਸੀ ਲੀਡਰ ਸਸਤੀ ਸੋਹਰਤ ਲੈਣ ਦੀ ਖਾਤਰ ਪਿੰਡ ਮਲੂਕਾ ਵਿਖੇ ਆਪਣੇ ਹੀ ਇੱਕ ਦੋ ਬੰਦਿਆਂ ਦੇ ਸਿਰੋਪੇ ਪਾ ਕੇ ਉਨ੍ਹਾਂ ਨੂੰ ਅਕਾਲੀ ਦਲ ਦੇ ਬੰਦੇ ਦਸ ਰਹੇ ਨੇ ਜੋ ਕਿ ਸਰਾਸਰ ਝੂਠ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦਾ ਇੱਕ ਵੀ ਵਰਕਰ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਇਆ। ਸ੍ਰੋਮਣੀ ਅਕਾਲੀ ਦਲ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ। ਇਸ ਮੌਕੇ ਪਿੰਡ ਮਲੂਕਾ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ।