ਰੋਜ਼ ਮੈਰੀ ਕਾਨਵੈਂਟ ਸਕੂਲ ਦੇ ਬੱਚਿਆਂ ਦੀ ਕੀਤੀ ਸ਼ਲਾਘਾ
ਰੋਜ ਮੈਰੀ ਕਾਨਵੈਂਟ ਸਕੂਲ ਬੱਲੂਆਣਾ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 15 May 2026 08:40 PM (IST)
Updated Date: Sat, 16 May 2026 04:15 AM (IST)

ਗੁਰਨੈਬ ਸਾਜਨ, ਪੰਜਾਬੀ ਜਾਗਰਣ, ਬੱਲੂਆਣਾ : ਰੋਜ਼ ਮੈਰੀ ਕਾਨਵੈਂਟ ਸਕੂਲ ਬੱਲੂਆਣਾ ਦੇ 12ਵੀਂ ਦੇ ਨਤੀਜੇ ਇਸ ਵਾਰ ਬਹੁਤ ਹੀ ਸ਼ਾਨਦਾਰ ਰਹੇ ਹਨ। ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਗੋਂ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ ਹੈ। ਨਤੀਜੇ ਐਲਾਨ ਹੋਣ ਉਪਰੰਤ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਆਰਿਅਨ ਗੋਇਲ ਨੇ 98.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕਬੀਰ ਸ਼ਰਮਾ ਨੇ 95.4 ਫ਼ੀਸਦੀ, ਗਗਨ ਬਾਂਸਲ ਨੇ 95.2 ਫ਼ੀਸਦੀ, ਪਰਨੀਤਾ ਕਾਮਰਾ ਨੇ 94 ਫੀਸਦੀ ਅਤੇ ਭਾਵਨੂਰ ਕੌਰ ਬਰਾੜ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਨਿਧੀ ਨੇ 92.8 ਫ਼ੀਸਦੀ, ਰਾਹੁਲ ਗੋਇਲ ਨੇ 92.2 ਫੀਸਦੀ ਅਤੇ ਕੁਨਾਲ ਜੈਨ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦੀ ਅਕਾਦਮਿਕ ਪਰੰਪਰਾ ਨੂੰ ਕਾਇਮ ਰੱਖਿਆ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਮਾਪਿਆਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਗੋਇਲ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸਲਾਘਾ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਨਤੀਜੇ ਸਕੂਲ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਇੱਕ ਵਾਰ ਫਿਰ ਦਰਸਾਉਂਦੇ ਹਨ।