ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ' ਤਹਿਤ ਵਿਸ਼ੇਸ਼ ਸੈਮੀਨਾਰ
ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ' ਤਹਿਤ ਵਿਸ਼ੇਸ਼ ਸੈਮੀਨਾਰ
Publish Date: Sun, 07 Jun 2026 04:16 PM (IST)
Updated Date: Sun, 07 Jun 2026 04:17 PM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਪਿੰਡਾਂ ਦੇ ਹਾਲਾਤਾਂ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅਧੀਨ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਐਸਡੀਐਮ ਮੌੜ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ, ਸਮਾਜ ਸੇਵੀਆਂ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਿੱਸਾ ਲਿਆ। ਸੈਮੀਨਾਰ ਦੌਰਾਨ ਪਿੰਡਾਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ, ਇਸ ਦੇ ਮਾਰੂ ਪ੍ਰਭਾਵਾਂ ਅਤੇ ਜ਼ਮੀਨੀ ਪੱਧਰ ਤੇ ਆ ਰਹੀਆਂ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਸਮੇਂ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵਿਚ ਪੰਚਾਇਤਾਂ ਸਭ ਤੋਂ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਜਿਹੜੀਆਂ ਪੰਚਾਇਤਾਂ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨਗੀਆਂ। ਉਨ੍ਹਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਮੈਦਾਨ ਅਤੇ ਓਪਨ ਜਿੰਮ ਬਣਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾ ਸਕੇ। ਇਸ ਮੌਕੇ ਐਸਡੀਐਮ ਮੌੜ ਨੇ ਅਤੇ ਡੀਐਸਪੀ ਮੌੜ ਨੇ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਨਸ਼ੇ ਦੀ ਸਪਲਾਈ ਚੇਨ ਨੂੰ ਹਰ ਹਾਲ ਵਿੱਚ ਤੋੜਿਆ ਜਾਵੇ ਅਤੇ ਕਿਸੇ ਵੀ ਸਿਆਸੀ ਦਬਾਅ ਨੂੰ ਬਰਦਾਸ਼ਤ ਨਾ ਕੀਤਾ ਜਾਵੇ। ਸੈਮੀਨਾਰ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ ਅਤੇ ਪੰਚਾਂ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਹਿੰਮਤ ਸਿੰਘ ਕੁੱਤੀਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਬੱਲ੍ਹੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾਂ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੰਬਰਦਾਰ,ਚੇਅਰਮੈਨ ਬਲਾਕ ਸੰਮਤੀ ਰੇਸ਼ਮ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਬੇਰੁਜ਼ਗਾਰੀ ਨਸ਼ਿਆਂ ਦਾ ਇੱਕ ਵੱਡਾ ਕਾਰਨ ਹੈ, ਇਸ ਲਈ ਪੇਂਡੂ ਨੌਜਵਾਨਾਂ ਲਈ ਸਥਾਨਕ ਪੱਧਰ ਤੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣੇ ਚਾਹੀਦੇ ਹਨ। ਸੈਮੀਨਾਰ ਦੇ ਅਖੀਰ ਵਿੱਚ ਉੱਚ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਤੇ ਤੁਰੰਤ ਐਕਸ਼ਨ ਲਿਆ ਜਾਵੇਗਾ। ਨਸ਼ਾ ਪੀੜਤਾਂ ਨੂੰ ਮੁਲਜ਼ਮ ਨਹੀਂ ਬਲਕਿ ਬੀਮਾਰ ਮੰਨ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ, ਜਦਕਿ ਨਸ਼ਾ ਵੇਚਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ। । ਇਸ ਮੌਕੇ ਅਵਤਾਰ ਸਿੰਘ ਕਾਲਾ, ਹਲਕਾ ਵਾਈਸ ਕੁਆਰਡੀਨੇਟਰ ਜਸਵਿੰਦਰ ਸਿੰਘ, ਹਲਕਾ ਵਾਈਜ ਕੋਆਰਡੀਨੇਟਰ ਅਵਤਾਰ ਸਿੰਘ, ਬਲਾਕ ਕੋਆਰਡੀਨੇਟਰ ਬੀਸੀ ਵਿੰਗ ਹਰਵਿੰਦਰ ਸਿੰਘ ਸੋਨੀ, ਕੌਂਸਲਰ ਸਿਕੰਦਰ ਸਿੰਘ, ਕੌਂਸਲਰ ਕਿਰਪਾਲ ਸਿੰਘ ਪਾਲ, ਚਿਮਨ ਪੁਨੀਆ ਆਦਿ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਸਰਪੰਚ ਪੰਚ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।