ਭਾਜਪਾ ਨੇ ਐੱਸਸੀ ਮੋਰਚੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਭਾਜਪਾ ਨੇ ਐਸਸੀ ਮੋਰਚੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Publish Date: Tue, 09 Jun 2026 04:02 PM (IST)
Updated Date: Tue, 09 Jun 2026 04:05 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਸਿਰ ਤੋੜ ਯਤਨ ਕਰ ਰਹੀ। ਇਸ ਕਰਕੇ ਭਾਰਤੀ ਜਨਤਾ ਪਾਰਟੀ ਹਰੇਕ ਵਰਗ ਨੂੰ ਆਪਣੇ ਨਾਲ ਲੈ ਕੇ ਚੱਲ ਰਹੀ ਹੈ। ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਅਨੁਸੂਚਿਤ ਜਾਤੀ ਮੋਰਚੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਹਰੇਕ ਵਰਗ ਦੇ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ, ਜਿਸ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਲੋਕ ਵੀ ਭਾਰਤੀ ਜਨਤਾ ਪਾਰਟੀ ਨਾਲ ਵੱਡੀ ਪੱਧਰ ’ਤੇ ਜੁੜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਸਿਰਫ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦੇ ਵਿਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਸਕਦੀ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸਸੀ ਮੋਰਚਾ ਬਲਦੇਵ ਸਿੰਘ ਆਕਲੀਆ ਹਲਕਾ ਇੰਚਾਰਜ ਭੁੱਚੋ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਅਹੁਦੇਦਾਰੀਆਂ ਦੇ ਕੇ ਸਾਨੂੰ ਮਾਨ ਸਨਮਾਨ ਦਿੱਤਾ ਹੈ। ਹੁਣ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਭਾਰਤੀ ਜਨਤਾ ਪਾਰਟੀ ਲਈ ਦਿਨ ਰਾਤ ਇਕ ਕਰ ਦਈਏ ਅਤੇ ਆਉਣ ਵਾਲੀ ਵਿਧਾਨ ਸਭਾ ਚੋਣ 2017 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿਚ ਮੋਹਰੀ ਭੂਮਿਕਾ ਨਿਭਾਈਏ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਜਨਰਲ ਸੈਕਟਰੀ ਐਸਸੀ ਮੋਰਚਾ ਜਸਵੀਰ ਸਿੰਘ ਮਹਿਰਾਜ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਤਕੜੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਸਮੀਤ ਸਿੰਘ ਪੂਹਲੀ ਅਤੇ ਪ੍ਰਵੀਨ ਹਿਤੈਸ਼ੀ ਨੂੰ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਸਿੰਘ ਜੱਸੀ ਅਤੇ ਦੇਸੂ ਸਿੰਘ ਲਹਿਰਾ ਸੌਂਧਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਪੱਪੂ ਸਿੰਘ ਨਾਹਰ ਸਰਕਲ ਪ੍ਰਧਾਨ ਮਹਿਮਾ ਸਰਜਾ, ਚਰਨਜੀਤ ਸਿੰਘ ਝੁੰਬਾ ਸਰਕਲ ਪ੍ਰਧਾਨ ਘੁੱਦਾ, ਲਖਬੀਰ ਸਿੰਘ ਕਾਲਾ ਸਰਕਲ ਗੋਨਿਆਣਾ ਮੰਡੀ, ਦਰੋਗਾ ਸਿੰਘ ਸਰਕਲ ਪ੍ਰਧਾਨ ਬੱਲੂਆਣਾ, ਗੁਰਮੇਲ ਸਿੰਘ ਸਰਕਲ ਪ੍ਰਧਾਨ ਜੀਦਾ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਗੁਰਪਿਆਰ ਸਿੰਘ ਸਕੱਤਰ ਮਨੋਜ ਕੁਮਾਰ ਮੀਤ ਪ੍ਰਧਾਨ ਸਮੇਤ ਹੋਰ ਬਹੁਤ ਸਾਰੇ ਅਹੁਦੇਦਾਰ ਨਿਯੁਕਤ ਕੀਤੇ ਗਏ।