ਆਪ ਤੇ ਕਾਂਗਰਸ ਦੇ ਕਈ ਆਗੂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ
ਆਪ ਤੇ ਕਾਂਗਰਸ ਦੇ ਕਈ ਆਗੂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ
Publish Date: Tue, 09 Jun 2026 04:19 PM (IST)
Updated Date: Tue, 09 Jun 2026 04:20 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਹਲਕਾ ਤਲਵੰਡੀ ਸਾਬੋ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਗਿਆਨਾ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਸ੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੀ ਇਸਤਰੀ ਵਿੰਗ ਦੀ ਸਰਕਲ ਪ੍ਰਧਾਨ ਮਨਜੀਤ ਕੌਰ, ਸੀਨੀਅਰ ਕੋਆਰਡੀਨੇਟਰ ਸੱਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਲ ਸਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਤੋਂ ਸਾਬਕਾ ਸਰਪੰਚ ਭੋਲਾ ਸਿੰਘ, ਬਲਵੰਤ ਸਿੰਘ, ਪੰਮੀ ਕੌਰ, ਰਾਣੀ ਕੌਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੀ ਅਕਾਲੀ ਦਲ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸਿਰੋਪੇ ਭੇਟ ਕਰਕੇ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਵਰਕਰਾਂ ਦੀ ਕਦਰ ਕਰਨ ਵਾਲੀ ਪਾਰਟੀ ਹੈ ਅਤੇ ਪਾਰਟੀ ਵਿੱਚ ਸ਼ਾਮਿ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਵਿਕਾਸ ਦੇ ਵਾਅਦਿਆਂ ਤੇ ਖਰਾ ਨਾ ਉਤਰਣ ਕਾਰਨ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਰਿਹਾ ਹੈ। ਇਸੇ ਕਾਰਨ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਸਿੱਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਤਲਵੰਡੀ ਸਾਬੋ ਅੰਦਰ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਨਗੇ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਰਤਬਾਲ ਸਿੰਘ ਸੁੱਖੀ ਨਿੱਜੀ ਸਹਾਇਕ, ਜਸਵਿੰਦਰ ਸਿੰਘ ਜੈਲਦਾਰ, ਐਡਵੋਕੇਟ ਸਤਿੰਦਰ ਸਿੱਧੂ, ਦਵਿੰਦਰ ਸਿੰਘ ਕੋਟਬਖਤੂ, ਅਮਨਦੀਪ ਸਿੰਘ ਟਾਂਡੀਆਂ, ਰਸ਼ਵਿੰਦਰ ਸਿੰਘ ਸ਼ੇਖਪੁਰਾ, ਮਨਜੀਤ ਸਿੰਘ ਭਾਗੀਵਾਂਦਰ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।