ਐਸਆਈਆਰ ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ
ਐਸਆਈਆਰ ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ
Publish Date: Sat, 27 Jun 2026 03:53 PM (IST)
Updated Date: Sat, 27 Jun 2026 03:55 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਸਬੰਧੀ ਜਾਰੀ ਕੀਤੇ ਗਏ ਸ਼ਡਿਊਲ ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਗਣਨਾ ਫਾਰਮ ਭਰਨਗੇ ਅਤੇ ਇਸੇ ਮਿਆਦ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਵੱਲੋਂ ਐਸ.ਆਈ.ਆਰ.2026 ਦੇ ਕੰਮ ਨੂੰ ਨੇਪਰੇ ਚਾੜਨ ਲਈ ਗਠਿਤ ਕੀਤੇ ਵੱਖ-ਵੱਖ ਸੈੱਲਾਂ ਦੇ ਨੋਡਲ ਅਫਸਰਾਂ ਅਤੇ ਮੈਂਬਰਾਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਬਠਿੰਡਾ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਣਨਾ ਫਾਰਮ ਦੀ ਵੰਡ ਅਤੇ ਭਰਨ ਦੌਰਾਨ ਬੂਥ ਲੈਵਲ ਅਫ਼ਸਰਾਂ ਦਾ ਪੂਰਾ ਸਹਿਯੋਗ ਕਰਨ। ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇਗਾ। ਇਸ ਮੌਕੇ ਲੈਕਚਰਾਰ ਗੁਰਦੀਪ ਸਿੰਘ ਮਾਨ ਜਿਲ੍ਹਾ ਮਾਸਟਰ ਟ੍ਰੇਨਰ ਐਸ.ਆਈ.ਆਰ. ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਦੇ ਆਧਾਰ ਤੇ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਸਵੀਕਾਰ ਕੀਤੇ ਜਾਣਗੇ, ਜਦਕਿ 28 ਸਤੰਬਰ 2026 ਤੱਕ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਾਰੀਆਂ ਸੋਧਾਂ ਅਤੇ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ 1 ਅਕਤੂਬਰ 2026 ਨੂੰ ਅੰਤਿਮ ਅਪਡੇਟ ਕੀਤੀ ਵੋਟਰ ਸੂਚੀ ਜਾਰੀ ਹੋਵੇਗੀ। ਇਸੇ ਤਰਾਂ ਪ੍ਰਿੰਸੀਪਲ ਕੁਲਵਿੰਦਰ ਸਿੰਘ ਜਿਲ੍ਹਾ ਮਾਸਟਰ ਟ੍ਰੇਨਰ ਐਸ.ਆਈ.ਆਰ.ਨੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਵੇ ਅਤੇ ਕੋਈ ਵੀ ਅਯੋਗ ਵਿਅਕਤੀ ਦਰਜ ਨਾ ਹੋਵੇ। ਬਠਿੰਡਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ 25 ਜੂਨ 2026 ਤੋਂ ਗਣਨਾ ਫਾਰਮ ਦੀ ਵੰਡ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਮੂਹ ਨੋਡਲ ਅਫਸਰਾਂ ਤੇ ਕਮੇਟੀ ਮੈਂਬਰਾਂ ਨੂੰ ਕਿਹਾ ਗਿਆ ਕਿ ਜੇਕਰ ਐਸ.ਆਈ.ਆਰ. ਦੇ ਕੰਮ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਕਿਸੇ ਸਮੇਂ ਵੀ ਤਹਿਸੀਲਦਾਰ ਚੋਣਾਂ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਚੋਣ ਕਾਨੂੰਗੋ ਪਰਮਜੀਤ ਸਿੰਘ, ਚੋਣ ਕਾਨੂੰਗੋ ਸੁਰੇਸ਼ ਕੌਸ਼ਲ ਤੋਂ ਇਲਾਵਾ ਐਸ.ਐਸ.ਆਰ. ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰ ਤੇ ਕਮੇਟੀ ਮੈਂਬਰ ਆਦਿ ਹਾਜ਼ਰ ਸਨ।