ਗੁਰਬਾਜ਼ ਸਿੰਘ ਸਿੱਧੂ ਵੱਲੋਂ ਪਿੰਡਾਂ ਦਾ ਦੌਰਾ, ਬਿਜਲੀ ਕੱਟਾਂ ’ਤੇ ਘੇਰੀ ਸਰਕਾਰ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਪਿੰਡਾਂ ਦਾ ਦੌਰਾ, ਬਿਜਲੀ ਕੱਟਾਂ ’ਤੇ ਘੇਰੀ ਸਰਕਾਰ
Publish Date: Wed, 01 Jul 2026 07:01 PM (IST)
Updated Date: Thu, 02 Jul 2026 09:37 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਪਿਛਲੇ ਕਾਫੀ ਸਮੇਂ ਤੋਂ ਹਲਕਾ ਤਲਵੰਡੀ ਸਾਬੋ ਅੰਦਰ ਕਾਂਗਰਸ ਪਾਰਟੀ ਵੱਲੋਂ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੇ ਗਮੀ ਖੁਸ਼ੀ ਦੇ ਪ੍ਰੋਗਰਾਮਾਂ ਚ ਹਾਜ਼ਰੀ ਭਰੀ ਉੱਥੇ ਉਨਾਂ ਨੇ ਬਿਜਲੀ ਦੇ ਲੱਗ ਰਹੇ ਕੱਟਾਂ ਤੇ ਸੂਬਾ ਸਰਕਾਰ ਨੂੰ ਘੇਰਦਿਆਂ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਸਿੱਧੂ ਜੋ ਕਿ ਕਾਂਗਰਸ ਦੇ ਆਗੂ ਰਹੇ ਜਸਵੰਤ ਸਿੰਘ ਲੀਲਾ ਦੇ ਅਕਾਲ ਚਲਾਣੇ ਅਤੇ ਟਰੱਕ ਯੁੂਨੀਅਨ ਰਾਮਾਂ ਦੇ ਪ੍ਰਧਾਨ ਰਹਿ ਚੁੱਕੇ ਗੋਰਾ ਸਿੰਘ ਮਾਨ ਦੇ ਦਾਦਾ ਜੀ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਨ ਲਈ ਵਿਸ਼ੇਸ ਤੌਰ ’ਤੇ ਪਹੁੰਚੇ ਸਨ ਨੇ ਹਲਕੇ ਦੇ ਪਿੰਡਾਂ ਚ ਕਈ ਹੋਰ ਜਨਤਕ ਪ੍ਰੋਗਰਾਮਾਂ ’ਚ ਹਾਜ਼ਰੀ ਭਰਨ ਉਪਰੰਤ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਬਿਜਲੀ ਦੇ ਦਿਨ ਅਤੇ ਰਾਤ ਨੂੰ ਲੱਗ ਰਹੇ ਕੱਟਾਂ ਕਾਰਨ ਜਿੱਥੇ ਪਿੰਡਾਂ/ਸ਼ਹਿਰਾਂ ’ਚ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਪੇਸ਼ ਆ ਰਹੀ ਹੈ ਕਿਉਂਕਿ ਗਰਮੀ ਕਹਿਰ ਦੀ ਪੈ ਰਹੀ ਹੈ, ਉੱਥੇ ਖਾਸ ਕਰਕੇ ਕਿਸਾਨਾਂ ਲਈ ਇਹ ਕੱਟ ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ਹਨ। ਝੋਨੇ ਦੀ ਬਿਜਾਈ ਦਾ ਕੰਮ ਸਿਖਰਾਂ ’ਤੇ ਹੈ ਤੇ ਹੁਣ ਕਿਸਾਨਾਂ ਨੂੰ ਸਿੰਚਾਈ ਲਈ ਸਭ ਤੋਂ ਵੱਧ ਪਾਣੀ ਦੀ ਲੋੜ ਹੈ, ਪਰ ਮੋਟਰਾਂ ਵਾਲੀ ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲ ਸਕਣ ਕਾਰਣ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਚ ਦਿੱਕਤਾਂ ਆ ਰਹੀਆਂ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈਕਿ ਉਹ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਵੇ। ਇਸ ਮੌਕੇ ਜੱਟਮਹਾਂ ਸਭਾ ਹਲਕਾ ਪ੍ਰਧਾਨ ਮਨਜੀਤ ਲਾਲੇਆਣਾ, ਹਰਪਾਲ ਸਿੰਘ ਗਾਟਵਾਲੀ, ਕ੍ਰਿਸ਼ਨ ਯਾਦਵ, ਗੁਰਾਦਿੱਤਾ ਸਿੰਘ ਸੀਂਗੋ, ਦਰਸ਼ਨ ਸਿੰਘ ਗਿੱਲ, ਜਸਪਾਲ ਭਗਵਾਨਪੁਰਾ ਆਦਿ ਆਗੂ ਮੌਜੂਦ ਸਨ।