ਮੁੱਖ ਮੰਤਰੀ ਵੱਲੋਂ ਸਰਪੰਚਾਂ ਲਈ ਸਨਮਾਨ ਰਾਸ਼ੀ ਦੇ ਐਲਾਨ ਦਾ ਪਿੰਡਾਂ ’ਚ ਸਵਾਗਤ ਮੁੱਖ ਮੰਤਰੀ ਵੱਲੋਂ ਸਰਪੰਚਾਂ ਲਈ ਸਨਮਾਨ ਰਾਸ਼ੀ ਦੇ ਐਲਾਨ ਦਾ ਪਿੰਡਾਂ ਵਿੱਚ ਸਵਾਗਤ
Publish Date: Wed, 01 Jul 2026 07:02 PM (IST)
Updated Date: Thu, 02 Jul 2026 09:37 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਪੰਚਾਂ ਨੂੰ ਸਨਮਾਨ ਰਾਸ਼ੀ ਦੇਣ ਦੇ ਕੀਤੇ ਗਏ ਐਲਾਨ ਦਾ ਪੇਂਡੂ ਖੇਤਰਾਂ ’ਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਆਮ ਲੋਕਾਂ ਨੇ ਇਸ ਫ਼ੈਸਲੇ ਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ। ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਨੇ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ, ਲੋਕ ਭਲਾਈ ਦੇ ਕੰਮਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ। ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਹ ਸਨਮਾਨ ਰਾਸ਼ੀ ਚੁਣੇ ਹੋਏ ਨੁਮਾਇੰਦਿਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਵਾਲਾ ਕਦਮ ਹੈ। ਸਰਪੰਚ ਲੱਖਪ੍ਰੀਤ ਸਿੰਘ ਗੁਲਾਬਗੜ, ਸਰਪੰਚ ਵੀਰਪਾਲ ਕੌਰ ਕਟਾਰ ਸਿੰਘ ਵਾਲਾ, ਸਰਪੰਚ ਕਿਰਨਾਂ ਕੌਰ ਮਰਾੜ੍ਹ ਫ਼ੂਸ ਮੰਡੀ, ਸਰਪੰਚ ਅਵਤਾਰ ਸਿੰਘ ਭਾਗੂ ਅਤੇ ਰਾਮ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਪੰਚਾਂ ਦਾ ਮਨੋਬਲ ਵਧੇਗਾ ਅਤੇ ਉਹ ਹੋਰ ਵੱਧ ਸਮਰਪਣ ਤੇ ਜ਼ਿੰਮੇਵਾਰੀ ਨਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਚਾਇਤੀ ਪ੍ਰਣਾਲੀ ਲੋਕਤੰਤਰ ਦੀ ਨੀਂਹ ਹੈ ਤੇ ਪਿੰਡਾਂ ਦੇ ਵਿਕਾਸ ’ਚ ਸਰਪੰਚਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ। ਸਰਕਾਰ ਵੱਲੋਂ ਕੀਤਾ ਗਿਆ ਇਹ ਐਲਾਨ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਪੰਚਾਇਤੀ ਸੰਸਥਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਚ ਸਹਾਇਕ ਹੋਵੇਗਾ।