- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
30.34 ਗ੍ਰਾਮ ਹੈਰੋਇਨ ਅਤੇ 115 ਕੈਪਸੂਲਾਂ ਸਮੇਤ 6 ਕਾਬੂ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 30.34 ਗ੍ਰਾਮ ਹੈਰੋਇਨ ਤੇ 115 ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਰਿੰਗ ਰੋਡ ਨੇੜੇ ਸੰਤ ਕਬੀਰ ਸਕੂਲ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 15.99 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਵਿੱਕੀ ਕੁਮਾਰ ਤੇ ਰਾਜਨ ਪਾਸਵਾਨ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਬੀੜ ਤਲਾਬ ਤੋਂ ਮਨਜੀਤ ਸਿੰਘ ਨੂੰ 8.35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਰਾਮਸਰਾਂ ਵਿੱਚ ਛਾਪੇਮਾਰੀ ਕਰਦਿਆਂ ਮੰਗੂ ਖਾਨ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਸਾਥੀ ਜਗਵਿੰਦਰ ਸਿੰਘ ਵਾਸੀ ਰਾਮਾ ਦੀ ਭਾਲ ਕੀਤੀ ਜਾ ਰਹੀ ਹੈ। ਇੱਕ ਹੋਰ ਮਾਮਲੇ ’ਚ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 115 ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਨੋਦ ਕੁਮਾਰ ਤੇ ਰਮਨਦੀਪ ਸਿੰਘ ਵਾਸੀ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਜੋਂ ਹੋਈ ਹੈ।