'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਮਿਲਿਆ ਭਰਵਾਂ ਹੁੰਗਾਰਾ, ਰਾਮਪੁਰਾ ਦੇ ਸ਼ਾਂਤੀ ਹਾਲ ’ਚ ਉਮੜਿਆ ਮਹਿਲਾਵਾਂ ਦਾ ਸੈਲਾਬ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਮਿਲਿਆ ਭਰਵਾਂ ਹੁੰਗਾਰਾ, ਰਾਮਪੁਰਾ ਦੇ ਸ਼ਾਂਤੀ ਹਾਲ ਵਿੱਚ ਉਮੜਿਆ ਮਹਿਲਾਵਾਂ ਦਾ ਸੈਲਾਬ
Publish Date: Wed, 01 Jul 2026 07:57 PM (IST)
Updated Date: Thu, 02 Jul 2026 09:36 PM (IST)
ਕੁਰਸੀਆਂ ਘੱਟ ਪੈ ਗਈਆਂ, ਮਾਵਾਂ-ਧੀਆਂ ਦੇ ਜੋਸ਼ ਨੇ ਸਮਾਗਮ ਨੂੰ ਬਣਾਇਆ ਇਤਿਹਾਸਕ; ਵਿਧਾਇਕ ਸਿੱਧੂ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਫੋਟੋ:28 ਕੈਪਸ਼ਨ: ਰਾਮਪੁਰਾ ਫੂਲ ਵਿਚ ਮਾਵਾਂ ਧੀਆਂ ਸਤਿਕਾਰ ਯੋਜਨਾ ਵਿਚ ਸ਼ਾਮਲ ਵਿਧਾਇਕ ਬਲਕਾਰ ਸਿੱਧੂ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਮਪੁਰਾ ਫੂਲ ਦੇ ਰਾਮ ਬਾਗ ਸਥਿਤ ਸ਼ਾਂਤੀ ਹਾਲ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਹਲਕੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਮਾਗਮ ਵਿੱਚ ਮਹਿਲਾਵਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ। ਇਸ ਸਮਾਰੋਹ ਦੌਰਾਨ ਦੋ ਐਲਈਡੀ ਸਕਰੀਨਾਂ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਮਾਰੋਹ ਨੂੰ ਲਾਈਵ ਦਿਖਾਇਆ ਗਿਆ। ਸਮਾਗਮ ਦੀ ਅਗਵਾਈ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਅਤੇ ਵਿਸ਼ਵ ਪੱਧਰ ਦੀ ਵਿਲੱਖਣ ਪਹਿਲ ਹੈ। ਉਨ੍ਹਾਂ ਇਸ ਯੋਜਨਾ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿੱਚ ਲੋਕਾਂ ਦੀ ਅਤੇ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਭਲੇ ਲਈ ਵਚਨਬੱਧ ਹੈ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਘਰ-ਘਰ ਤਕ ਪਹੁੰਚਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਮਾਵਾਂ, ਧੀਆਂ ਅਤੇ ਭੈਣਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਪਾਰਟੀ ਆਗੂ, ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।