ਕੋਟਫੱਤਾ ਨੇ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਕੋਟਫੱਤਾ ਨੇ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ
Publish Date: Fri, 03 Jul 2026 04:57 PM (IST)
Updated Date: Fri, 03 Jul 2026 04:59 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਤਹਿਤ ਅੱਜ ਪਿੰਡ ਕੋਟਫੱਤਾ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਹ ਵੰਡ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਅਤੇ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਵੱਲੋਂ ਕੀਤੀ ਗਈ। ਇਸ ਮੌਕੇ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧੇ ਤੌਰ ‘ਤੇ ਲੋਕਾਂ ਦੇ ਘਰਾਂ ਤਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਵਰਗੀਆਂ ਯੋਜਨਾਵਾਂ ਦਾ ਮੁੱਖ ਉਦੇਸ਼ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਮਿਲਣ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕ ਸਵੀਕਾਰ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਮੁੜ ਤੋਂ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ, ਕਿਉਂਕਿ ਸਰਕਾਰ ਨੇ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਸੁਧਾਰ ਕੀਤੇ ਹਨ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਗਰੀਬ ਅਤੇ ਮਜ਼ਦੂਰ ਵਰਗ ਨੂੰ ਵੱਡੀ ਰਾਹਤ ਮਿਲਦੀ ਹੈ ਅਤੇ ਰੋਜ਼ਾਨਾ ਜੀਵਨ ਵਿੱਚ ਆ ਰਹੀਆਂ ਮੁਸ਼ਕਲਾਂ ਘਟਦੀਆਂ ਹਨ। ਲਾਭਪਾਤਰੀਆਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਹ ਸਹਾਇਤਾ ਉਨ੍ਹਾਂ ਲਈ ਬਹੁਤ ਲਾਭਦਾਇਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਹੋਰ ਸਥਾਨਕ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪ੍ਰੋਗਰਾਮ ਦੌਰਾਨ ਮਾਹੌਲ ਸਾਦਾ ਪਰ ਉਤਸ਼ਾਹਪੂਰਨ ਰਿਹਾ ਅਤੇ ਲੋਕਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।