ਬਿਨਾਂ ਲਾਇਸੈਂਸ ਪਟਾਕੇ ਬਣਾਉਣ ਵਾਲਾ ਇਕ ਗ੍ਰਿਫ਼ਤਾਰ
ਇਸ ਸਬੰਧੀ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿਚ ਪਟਾਕੇ ਬਣਾਉਣ ਲਈ ਵਰਤਿਆ ਜਾਣ ਵਾਲਾ ਸਾਮਾਨ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ।
Publish Date: Sat, 04 Jul 2026 04:05 PM (IST)
Updated Date: Sat, 04 Jul 2026 04:16 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਥਾਣਾ ਮੌੜ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਸਬੰਧੀ ਮਿਲੀ ਸੂਚਨਾ ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਫੈਕਟਰੀ ਪਰਿਸਰ ਵਿੱਚ ਛਾਪੇਮਾਰੀ ਕਰਕੇ ਪਟਾਕੇ ਬਣਾਉਣ ਲਈ ਵਰਤੀ ਜਾਣ ਵਾਲੀ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਇਸ ਦੌਰਾਨ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਦੂਜਾ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਮੁਤਾਬਕ ਮੌੜ ਮੰਡੀ ਵਾਸੀ ਕੁਲਵੰਤ ਸਿੰਘ ਅਤੇ ਬੱਲਿਆਂਵਾਲੀ ਵਾਸੀ ਕੁਲਦੀਪ ਸਿੰਘ ਬਿਨਾਂ ਕਿਸੇ ਵੈਧ ਲਾਇਸੈਂਸ ਦੇ ਇਕ ਫੈਕਟਰੀ ਪਰਿਸਰ ਵਿਚ ਪਟਾਕੇ ਤਿਆਰ ਕਰਨ ਲਈ ਵਿਸਫੋਟਕ ਸਮੱਗਰੀ ਇਕੱਠੀ ਕਰ ਰਹੇ ਸਨ।
ਇਸ ਸਬੰਧੀ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿਚ ਪਟਾਕੇ ਬਣਾਉਣ ਲਈ ਵਰਤਿਆ ਜਾਣ ਵਾਲਾ ਸਾਮਾਨ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ। ਛਾਪੇਮਾਰੀ ਸਮੇਂ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਕੁਲਵੰਤ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਿਸਫੋਟਕ ਸਮੱਗਰੀ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।