ਮਕਾਨ 'ਤੇ ਕਬਜ਼ੇ ਦੀ ਕੋਸ਼ਿਸ਼, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਮੁੱਢਲੀ ਜਾਂਚ ਦੌਰਾਨ ਦੋਸ਼ਾਂ ਵਿੱਚ ਤੱਥ ਸਾਹਮਣੇ ਆਉਣ ਉਪਰੰਤ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।
Publish Date: Sat, 04 Jul 2026 04:06 PM (IST)
Updated Date: Sat, 04 Jul 2026 04:21 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਅਦਾਲਤ ਵਿਚ ਵਿਚਾਰ ਅਧੀਨ ਇਕ ਮਕਾਨ ਤੇ ਕਥਿਤ ਤੌਰ ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਸਰਾਮ ਨਗਰ ਵਾਸੀ ਜਗਰੂਪ ਸਿੰਘ ਨੇ ਦੱਸਿਆ ਕਿ ਸੰਗੂਆਣਾ ਬਸਤੀ ਸਥਿਤ ਉਸ ਦੇ ਮਕਾਨ ਦਾ ਮਾਮਲਾ ਇਸ ਸਮੇਂ ਅਦਾਲਤ ਵਿਚ ਵਿਚਾਰ ਅਧੀਨ ਹੈ। ਇਸ ਦੇ ਬਾਵਜੂਦ ਸੰਗੂਆਣਾ ਬਸਤੀ ਵਾਸੀ ਗੁਰਚਰਨ ਸਿੰਘ ਤੇ ਉਸ ਦੀ ਪਤਨੀ ਨਿਰਮਲਜੀਤ ਕੌਰ ਕਥਿਤ ਤੌਰ ਤੇ ਜ਼ਬਰਦਸਤੀ ਮਕਾਨ ਅੰਦਰ ਦਾਖ਼ਲ ਹੋ ਗਏ ਅਤੇ ਉਸ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਮੁੱਢਲੀ ਜਾਂਚ ਦੌਰਾਨ ਦੋਸ਼ਾਂ ਵਿੱਚ ਤੱਥ ਸਾਹਮਣੇ ਆਉਣ ਉਪਰੰਤ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।